ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਪੁਲੀਸ ਨੇ ਰੋਕਿਆ ਸੁਖਬੀਰ, ਮਜੀਠੀਆ ਸਣੇ ਹੋਰਨਾਂ ਨੂੰ ਹਿਰਾਸਤ ਵਿੱਚ ਲਿਆ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਨੇ ਸੈਕਟਰ-25 ਰੈਲੀ ਗਰਾਉਂਡ ਤੋਂ ਕੁਝ ਦੁੂਰੀ ’ਤੇ ਰੋਕ ਦਿੱਤਾ। ਇਸ ਦੌਰਾਨ ਅਕਾਲੀ ਆਗੂਆਂ ਨੇ ਵਿਧਾਨ ਸਭਾ ਵੱਲ ਵਧਣ ਦੀ ਜਦੋਂ ਜਹਿਦ ਕੀਤੀ। ਪਰ ਚੰਡੀਗੜ੍ਹ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ।

ਉਪਰੰਤ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰੇਮ ਸਿੰਘ ਚੰਦੂਮਾਜਰਾ, ਐਨ ਕੇ ਸ਼ਰਮਾ ਸਣੇ ਦਰਜਨਾਂ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਗਿਆ। ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜਿਹੜੇ ਵਾਅਦੇ ਕੀਤੇ ਸੀ, ਉਸ ਵਿੱਚੋਂ ਕੋਈ ਵੀ ਪੁੂਰਾ ਨਹੀਂ ਕੀਤਾ ਗਿਆ ਹੈ।

Previous articleਬਜਟ ਸੈਸ਼ਨ: ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ
Next articleਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਵਾਇਆ ਕਰੋਨਾ ਦਾ ਟੀਕਾ