ਪੰਜਾਬ ਵਿੱਚ ਅੱਜ ਤੋਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਚੰਡੀਗੜ੍ਹ (ਸਮਾਜਵੀਕਲੀ)  – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ਵਿੱਚ ਹੁਣ ਹਰੇ ਤੇ ਸੰਤਰੀ ਜ਼ੋਨਾਂ ਵਿੱਚ ਭਲਕੇ 3 ਮਈ ਤੋਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ। ਲਾਲ ਤੇ ਕੰਟੇਨਮੈਂਟ ਜ਼ੋਨਾਂ ਵਿੱਚ ਕੋਈ ਛੋਟ ਨਹੀਂ ਦਿੱਤੀ ਜਾਵਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫੈਸਲੇ ਨੂੰ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲ੍ਹਿਆਂ ਦੇ ਲੋਕਾਂ ਦੀ ਮੰਗ ’ਤੇ ਲਿਆ ਗਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੁਲੀਸ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਰਫਿਊ ਵਿੱਚ ਢਿੱਲ ਸਖ਼ਤ ਪ੍ਰੋਟੋਕੋਲ ਤਹਿਤ ਹੀ ਮਿਲੇਗੀ ਤੇ ਲੋਕਾਂ ਨੂੰ ਉਹ ਅਪਣਾਉਣੀ ਹੋਵੇਗੀ।

Previous articleਪੰਜਾਬ ’ਚ ਰੋਜ਼ਾਨਾ ਛੇ ਹਜ਼ਾਰ ਟੈਸਟ ਕਰਨ ਦੇ ਨਿਰਦੇਸ਼
Next articleਕੋਵਿਡ-19: ਭਾਰਤ ਵਿੱਚ ਮੌਤਾਂ ਦਾ ਅੰਕੜਾ 1,223 ਤੱਕ ਪਹੁੰਚਿਆ