ਪੰਜਾਬ ਸਰਕਾਰ ਦੀ ਸਖ਼ਤੀ, ਨਵੇਂ ਮੋਟਰ ਵਾਹਨ ਮਾਡਲਾਂ ਦੀ ਰਜਿਸਟਰੇਸ਼ਨ ’ਤੇ ਵਸੂਲੇਗੀ ਪ੍ਰੋਸੈਸ ਫ਼ੀਸ

ਚੰਡੀਗੜ੍ਹ ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਪੰਜਾਬ ਕੈਬਨਿਟ ਨੇ ਗੁਆਂਢੀ ਸੂਬਿਆਂ ਦੀ ਤਰਜ਼ ਉਤੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੀਆਂ ਵੱਖ ਵੱਖ ਕਿਸਮਾਂ, ਸੀ. ਐੱਨ. ਜੀ. ਜਾਂ ਐੱਲ. ਪੀ. ਜੀ. ਕਿੱਟਾਂ ਦੀ ਪ੍ਰਵਾਨਗੀ ਅਤੇ ਇਲੈਕਟਿ੍ਰਕ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਪ੍ਰੋਸੈੱਸ ਫ਼ੀਸ ਲਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਵਰਚੁਅਲ ਤਰੀਕੇ ਨਾਲ ਹੋਈ ਕੈਬਨਿਟ ਮੀਟਿੰਗ ’ਚ ਲਿਆ ਗਿਆ। ਕੈਬਨਿਟ ਨੇ ਹਰਿਆਣਾ ਦੀ ਤਰਜ਼ ’ਤੇ ਪੰਜਾਬ ਮੋਟਰ ਵਾਹਨ ਨਿਯਮ, 1989 ਦੀ ਧਾਰਾ 130 ਦੇ ਨਾਲ ਧਾਰਾ 130-ਓ. ਜੋੜਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਹੁਣ ਮੋਟਰ ਵਾਹਨ ਬਣਾਉਣ ਵਾਲੀਆਂ ਕੰਪਨੀਆਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਤੋਂ ਪੰਜਾਬ ’ਚ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੇ ਵੱਖ-ਵੱਖ ਰੂਪਾਂ ਜਾਂ ਐੱਲ. ਪੀ. ਜੀ. ਜਾਂ ਸੀ. ਐੱਨ. ਜੀ. ਕਿੱਟ ਜਾਂ ਇਲੈਕਟਿ੍ਰਕ ਵਾਹਨਾਂ ਦੀ ਰਜਿਸਟਰੇਸ਼ਨ ਲਈ ਪ੍ਰਵਾਨਗੀ ਦੇਣ ਵਾਸਤੇ ਪ੍ਰੋਸੈਸਿੰਗ ਫੀਸ ਵਜੋਂ 5 ਹਜ਼ਾਰ ਰੁਪਏ ਫ਼ੀਸ ਲਈ ਜਾਵੇਗੀ।

ਕੈਬਨਿਟ ਨੇ ਮੋਟਰ ਵਾਹਨਾਂ ਦੇ ਨਵੇਂ ਮਾਡਲਾਂ ਜਾਂ ਇਨ੍ਹਾਂ ਦੇ ਹੋਰ ਰੂਪਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਦਾ ਅਧਿਕਾਰ ਟਰਾਂਸਪੋਰਟ ਮਹਿਕਮੇ ਦੇ ਗੈਰ-ਕਮਰਸ਼ੀਅਲ ਵਿੰਗ ਨੂੰ ਦੇਣ ਦਾ ਫੈਸਲਾ ਕੀਤਾ ਹੈ। ਇਸ ਪ੍ਰਵਾਨਗੀ ਲਈ ਵਾਹਨ ਨਿਰਮਾਤਾਵਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਕੇਂਦਰੀ ਮੋਟਰ ਵਾਹਨ ਨਿਯਮ, 1989 ਦੀ ਧਾਰਾ 126 ਅਧੀਨ ਰਜਿਸਟਰਡ ਅਧਿਕਾਰਤ ਟੈਸਟਿੰਗ ਏਜੰਸੀਆਂ ਵੱਲੋਂ ਜਾਰੀ ਪ੍ਰਵਾਨਗੀ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਲਈ ਮੋਟਰ ਵਾਹਨ ਨਿਰਮਾਤਾਵਾਂ ਜਾਂ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਤੋਂ ਕੋਈ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ ਜਦੋਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਕੰਪਨੀਆਂ ਅਤੇ ਉਨ੍ਹਾਂ ਦੇ ਡੀਲਰਾਂ ਨੂੰ ਇਹ ਫ਼ੀਸ ਦੇਣੀ ਪੈਂਦੀ ਹੈ।

Previous articleट्रैफिक की बढ़ती समस्या को लेकर रैडक्रोस मार्किट के निर्माता रेडक्रोस को किया एसडीएम ने कोर्ट में तलब
Next articleਸ਼ਹੀਦ ਬਾਬਾ ਦਲ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਕਰਵਾਇਆ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸੰਪੰਨ