ਪੰਜਾਬ ਸਰਕਾਰ ਨੇ ਦਿੱਲੀ ਨਾਲ ਸੌਦਾ ਕਰਕੇ ਪਾਸ ਕੀਤੇ ਬਿੱਲ: ਸੁਖਬੀਰ

ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਕਦੋਂ ਤੋਂ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਨਾਲ ਸੌਦਾ ਕਰਕੇ ਅਜਿਹੇ ਬਿੱਲ ਪਾਸ ਕਰ ਦਿੱਤੇ ਹਨ, ਜਿਨ੍ਹਾਂ ਦਾ ਮਕਸਦ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਸਾਬੋਤਾਜ ਕਰਨਾ ਅਤੇ ਰੇਲ ਰੋਕੋ ਅੰਦੋਲਨ ਖਤਮ ਕਰਵਾਉਣਾ ਹੈ।

ਉਨ੍ਹਾਂ ਮੁੱਖ ਮੰਤਰੀ ਨੂੰ ਚਾਰ ਸਵਾਲ ਪੁੱਛੇ ਹਨ। ਉਨ੍ਹਾਂ ਪੁੱਛਿਆ ਕਿ ਕੀ ਪੰਜਾਬ ਸਰਕਾਰ ਨੇ ਕੇਂਦਰੀ ਖੇਤੀਬਾੜੀ ਮੰਡੀਕਰਨ ਕਾਨੂੰਨ ਰੱਦ ਕਰ ਦਿੱਤੇ ਹਨ?, ਦੂਜਾ, ਕੀ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਿੱਲਾਂ ਵਿੱਚ ਐੱਮਐੱਸਪੀ ਨੂੰ ਕਿਸਾਨਾਂ ਲਈ ਕਾਨੂੰਨੀ ਹੱਕ ਬਣਾ ਦਿੱਤਾ ਹੈੈੈ? ਤੀਜਾ, ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਕਦੋਂ ਤੋਂ ਲਾਗੂ ਹੋਣਗੇੇ? ਅਤੇ ਚੌਥਾ ਸਵਾਲ ਕਿ ਕੀ ਉਨ੍ਹਾਂ ਨੇ ਐੱਮਐੱਸਪੀ ਅਧੀਨ ਆਉਂਦੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਦੇ ਦਿੱਤੀ ਹੈ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ 15 ਦਿਨਾਂ ਵਿੱਚ ਸਵਾਲਾਂ ਦੇ ਜਵਾਬ ਦੇਣ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੇਂਦਰ ਨਾਲ ਰਲ ਕੇ ਲੋਕਾਂ ਨਾਲ ਚਾਲ ਖੇਡ ਰਹੇ ਹਨ।

Previous articleਕਿਸਾਨ ਅੰਦੋਲਨ: ਦਸਹਿਰੇ ’ਤੇ ਅੱਜ ਫੂਕੇ ਜਾਣਗੇ ਕੇਂਦਰ ਤੇ ਕਾਰਪੋਰੇਟਾਂ ਦੇ ਪੁਤਲੇ
Next articleਚੰਡੀਗੜ੍ਹ ਵਿੱਚ ‘ਆਪ’ ਨੇ ਭਾਜਪਾ ਦਫ਼ਤਰ ਘੇਰਿਆ