ਪਟਿਆਲਾ (ਸਮਾਜ ਵੀਕਲੀ): ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪੋਰਟਲ ਮੁੜ ਖੋਲ੍ਹਿਆ ਗਿਆ ਹੈ। ਇਸ ਸਹੂਲਤ ਲਈ ਅਪਲਾਈ ਕਰਨ ਦੀ ਤਰੀਕ 15 ਫਰਵਰੀ ਤੱਕ ਵਧਾਈ ਗਈ ਹੈ।
ਪੰਜਾਬ ਵਿੱਚ ਕਿਸਾਨ ਅੰਦੋਲਨ ਕਾਰਨ ਇੰਟਰਨੈੱਟ ਸੇਵਾਵਾਂ ਕਾਫੀ ਪ੍ਰਭਾਵਿਤ ਹੋਈਆਂ ਸਨ, ਜਿਸ ਕਾਰਨ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਦੇ ਬੱਚੇ ਆਨਲਾਈਨ ਰਜਿਸਟਰਡ ਨਾ ਹੋਣ ਕਾਰਨ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ। ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਪੰਜਾਬ ਸਰਕਾਰ ਵਲੋਂ 15 ਫਰਵਰੀ ਤੱਕ ਮੁੜ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਅਪਲਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ।