ਪੰਜਾਬ ਸਰਕਾਰ ਵੱਲੋਂ ਵਰਤੀ ਜਾ ਰਹੀ ਬੇਰੁਖ਼ੀ ਤੇ ਬੇਗਾਨਗੀ ਦੀ ਭਾਵਨਾ ਨਾਲ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਰੋਸ਼

ਕੈਪਸ਼ਨ- ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਸਰੂਪ ਸਿੰਘ,ਪ੍ਰਸਿੱਧ ਪੰਜਾਬੀ ਲੋਕ ਗਾਇਕ ਰਮਨ ਪੰਨੂ

ਕਲਾਕਾਰਾਂ ਦੀਆਂ ਸੂਚੀਆਂ ਬਣਾ ਕੇ ਉਨ੍ਹਾਂ ਲਈ ਜ਼ਰੂਰੀ ਰਾਸ਼ਨ ਪਾਣੀ ਦਾ ਪ੍ਰਬੰਧ ਕਰੇ ਸਰਕਾਰ-ਸਰੂਪ , ਰਮਨ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬੇਸ਼ੱਕ ਪੰਜਾਬ ਦੇ ਮੌਜੂਦਾ ਤ੍ਰਾਸਦੀ ਭਰੇ ਹਾਲਾਤਾਂ ਕਾਰਨ ਹਰੇਕ ਵਰਗ ਦੇ ਲੋਕ ਜੀਵਨ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਹਦੇ ਵਿੱਚ ਹੀ ਕੋਈ ਸ਼ੱਕ ਨਹੀਂ ਕਿ ਸਰਕਾਰ ਤੇ ਪ੍ਰਸ਼ਾਸਨ ਨੂੰ ਸਥਿਤੀ ਉੱਤੇ ਕਾਬੂ ਪਾਉਣ ਲਈ ਵੱਡੀਆਂ ਚੁਣੌਤੀਆਂ ਨਾਲ ਦੋ ਦੋ ਹੱਥ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ । ਪ੍ਰੰਤੂ ਇਸ ਸਮੁੱਚੇ ਵਰਤਾਰੇ ਦੌਰਾਨ ਜੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ਤੇ ਝਾਤ ਪਾਈ ਜਾਵੇ ਤਾਂ ਉਨ੍ਹਾਂ ਵਿੱਚ ਸਰਕਾਰ ਵੱਲੋਂ ਸਮੁੱਚੇ ਕਲਾਕਾਰ ਭਾਈਚਾਰੇ ਨਾਲ ਪੰਜਾਬ ਸਰਕਾਰ ਵੱਲੋਂ ਵਰਤੀ ਜਾ ਰਹੀ ਬੇਰੁਖ਼ੀ ਤੇ ਬੇਗਾਨਗੀ ਦੀ ਭਾਵਨਾ ਵਿਰੁੱਧ ਵੱਡਾ ਰੋਸ ਅਤੇ ਨਿਰਾਸ਼ਾ ਦਾ ਆਲਮ ਦਿਖਾਈ ਦੇ ਰਿਹਾ ਹੈ।

ਜ਼ਿਆਦਾਤਰ ਕਲਾਕਾਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਸਰਕਾਰ ਵੱਲੋਂ ਲੋਕਡਾਊਨ ਦੌਰਾਨ ਦਿੱਤੀ ਜਾ ਰਹੀ ਢਿੱਲ ਦੌਰਾਨ ਹਰ ਵਰਗ ਦੇ ਵਪਾਰੀਆਂ ਛੋਟੇ ਵੱਡੇ ਦੁਕਾਨਦਾਰ ਆਪਣੇ ਪਰਿਵਾਰ ਲਈ ਗੁਜ਼ਾਰੇ ਜੋਗੀ ਰੋਜ਼ੀ ਰੋਟੀ ਕਮਾ ਲੈਂਦੇ ਹਨ ਜਦਕਿ ਕਲਾਕਾਰ ਭਾਈਚਾਰੇ ਨਾਲ ਸਬੰਧਤ ਲੋਕ ਸਰਕਾਰ ਵੱਲੋਂ ਪ੍ਰੋਗਰਾਮਾਂ ਤੇ ਲਗਾਈ ਮੁਕੰਮਲ ਪਾਬੰਦੀ ਕਾਰਨ ਆਪਣੇ ਪਰਿਵਾਰ ਲਈ ਦੋ ਡੰਗ ਦੀ ਰੋਟੀ ਜੁਟਾਉਣ ਤੋਂ ਵੀ ਅਵਾਜ਼ਾਰ ਹੋ ਚੁੱਕੇ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਵੱਲ ਕੋਈ ਵੀ ਗੌਰ ਨਹੀਂ ਕੀਤਾ ਜਾ ਰਿਹਾ । ਇਸ ਸਬੰਧੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹੋਇਆਂ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਸਰੂਪ ਸਿੰਘ, ਪ੍ਰਸਿੱਧ ਪੰਜਾਬੀ ਲੋਕ ਗਾਇਕ ਰਮਨ ਪੰਨੂ ਨੇ ਦੱਸਿਆ ਕਿ ਪੰਜਾਬ ਪੰਜਾਬੀ ਤੇ ਪੰਜਾਬੀਅਤ ਉਤਸ਼ਾਹਿਤ ਕਰਨ ਦੇ ਨਾਲ ਨਾਲ ਹੋਰ ਸਰਕਾਰੀ ਤੇ ਸਮਾਜਿਕ ਕਾਰਜਾਂ ਵਿੱਚ ਮੋਹਰੀ ਤੇ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲਾ ਸਮੁੱਚਾ ਕਲਾਕਾਰ ਭਾਈਚਾਰਾ ਬੇਹੱਦ ਆਰਥਿਕ ਮੰਦਹਾਲੀ ਤੇ ਪਰੇਸ਼ਾਨੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਪ੍ਰੰਤੂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਅੱਖੋਂ ਪਰੋਖੇ ਕਰਨਾ ਬੇਹੱਦ ਮੰਦਭਾਗਾ ਨਿਰਾਸ਼ਾ ਤੇ ਚਿੰਤਾ ਦਾ ਵਿਸ਼ਾ ਹੈ ।

ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਉਹ ਪਹਿਲ ਦੇ ਆਧਾਰ ਤੇ ਆਪਣੇ ਵਿਧਾਇਕਾਂ ਰਾਹੀਂ ਲੋੜਵੰਦ ਕਲਾਕਾਰਾਂ ਦੀਆਂ ਸੂਚੀਆਂ ਬਣਾ ਕੇ ਜਾਂ ਤਾਂ ਉਨ੍ਹਾਂ ਲਈ ਜ਼ਰੂਰੀ ਰਾਸ਼ਨ ਪਾਣੀ ਦਾ ਪ੍ਰਬੰਧ ਕਰੇ ਤੇ ਜਾਂ ਉਨ੍ਹਾਂ ਲਈ ਮਾਸਿਕ ਪੈਨਸ਼ਨ ਦਾ ਪ੍ਰਬੰਧ ਕਰੇ ਉਹਨਾਂ ਕਿਹਾ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਦੇ ਮੂਲੋਂ ਹੀ ਠੱਪ ਹੋਏ ਕਾਰੋਬਾਰ ਨੇ ਸਮੁੱਚੇ ਕਲਾ ਖੇਤਰ ਦੇ ਭਵਿੱਖ ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਜਦ ਕੇ ਸਰਕਾਰਾਂ ਵੱਲੋਂ ਇਸ ਖੇਤਰ ਵੱਲ ਕੋਈ ਧਿਆਨ ਨਾ ਦੇ ਕੇ ਸਮੁੱਚੇ ਕਲਾਕਾਰ ਭਾਈਚਾਰੇ ਨੂੰ ਵੱਡੀ ਪੱਧਰ ਤੇ ਨਿਰਾਸ਼ ਕੀਤਾ ਹੈ ਉਨ੍ਹਾਂ ਸਰਕਾਰ ਤੋਂ ਕਲਾਕਾਰਾਂ ਨੂੰ ਪ੍ਰੋਗਰਾਮ ਲਗਾਉਣ ਦੀ ਛੋਟ ਦੇਣ ਦੀ ਮੰਗ ਕੀਤੀ ਤਾਂ ਜੋ ਉਹ ਵੀ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਯੋਗ ਢੰਗ ਨਾਲ ਕਰ ਸਕਣ

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਾਬਾ ਦੀਪ ਸਿੰਘ ਨਗਰ ਵਿੱਚ ਵਿਧਾਇਕ ਚੀਮਾ ਵੱਲੋਂ ਜਾਰੀ ਗ੍ਰਾਂਟ ਨਾਲ ਗਲੀ ਵਿੱਚ ਇੰਟਰਲੌਕ ਟਾਇਲ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ
Next articleਪੈਰਾਛੂਟ ਰਾਹੀਂ ਉਤਰਨ ਵਾਲੇ ਸੰਭਾਵੀ ਉਮੀਦਵਾਰ ਦੀਆਂ ਅਫਵਾਹਾਂ ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ ਵੱਲੋਂ ਪ੍ਰੈੈੱਸ ਕਾਨਫਰੰਸ