ਪੰਜਾਬ ਸਰਕਾਰ ਵੱਲੋਂ ਹੜਾਂ ਕਾਰਨ ਹੋਏ ਖ਼ਰਾਬੇ ਦੀ 9.75 ਕਰੋੜ ਮੁਆਵਜ਼ਾ ਰਾਸ਼ੀ ਜਾਰੀ: ਨਵਤੇਜ ਚੀਮਾ

ਪੰਜਾਬ ਸਰਕਾਰ ਵੱਲੋਂ ਹੜਾਂ ਕਾਰਨ ਹੋਏ ਖ਼ਰਾਬੇ ਦੀ 9.75 ਕਰੋੜ ਮੁਆਵਜ਼ਾ ਰਾਸ਼ੀ ਜਾਰੀ: ਨਵਤੇਜ ਚੀਮਾ

 ਸੁਲਤਾਨਪੁਰ ਲੋਧੀ  ਨਕੋਦਰ (ਹਰਜਿੰਦਰ ਛਾਬੜਾ) ਪਤਰਕਾਰ 9592282333

(ਸਮਾਜਵੀਕਲੀ) : ਪਿਛਲੇ ਸਾਲ ਮਾਨਸੂਨ ਸੀਜ਼ਨ ਦੌਰਾਨ ਭਾਰੀ ਬਾਰਿਸ਼ ਅਤੇ ਦਰਿਆਵਾਂ ਵਿਚ ਪਾਣੀ ਵਧਣ ਨਾਲ ਆਏ ਹੜਾਂ ਕਾਰਨ ਜ਼ਿਲੇ ਨਾਲ ਸਬੰਧਤ ਕਿਸਾਨਾਂ ਦੇ ਹੋਏ ਖ਼ਰਾਬੇ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਵੱਲੋਂ 9.75 ਕਰੋੜ ਰੁਪਏ ਦੀ ਰਾਹਤ ਵੰਡਣ ਦੀ ਮਨਜ਼ੂਰੀ ਦਿੰਦਿਆਂ ਫੰਡ ਜਾਰੀ ਕਰ ਦਿੱਤੇ ਗੲ ਹਨ।

ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਇਸ ਸਬੰਧੀ ਜਾਰੀ ਪੱਤਰ ਦਾ ਹਵਾਲਾ ਦਿੰਦਿਆਂ ਵਿਧਾੲਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਜਲਦ ਹੀ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੀ ਵੰਡ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿਚ ਹੋਏ ਖ਼ਰਾਬੇ ਦੀ ਰਿਪੋਰਟ ਨੂੰ ਪ੍ਰਵਾਨ ਕਰਦਿਆਂ ਉਪਰੋਕਤ ਫੰਡ ਜਾਰੀ ਕੀਤੇ ਗਏ ਹਨ।

ਸ. ਚੀਮਾ ਨੇ ਦੱਸਿਆ ਕਿ ਬੀਤੇ ਦਿਨੀਂ ਉਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰੰਸ ਰਾਹੀਂ ਹੋਈ ਗੱਲਬਾਤ ਦੌਰਾਨ ਇਹ ਮਾਮਲਾ ਉਠਾਇਆ ਗਿਆ ਸੀ, ਜਿਸ ’ਤੇ ਮੁੱਖ ਮੰਤਰੀ ਵੱਲੋਂ ਇਹ ਮੁਆਵਜ਼ਾ ਜਲਦ ਰਿਲੀਜ਼ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਉਨਾਂ ਮੁਆਵਜ਼ਾ ਜਾਰੀ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਕੋਰੋਨਾ ਮਹਾਂਮਾਰੀ ਦੀ ਇਸ ਔਖੀ ਘੜੀ ਵਿਚ ਹਲਕੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

Previous articleਨਿੱਜੀ ਸਕੂਲਾਂ ਵੱਲੋਂ ਫੀਸਾਂ ਮਾਪਿਆਂ ਨੂੰ ਜਲਦੀ ਜਮ੍ਹਾਂ ਕਰਵਾਉਣ ਸਬੰਧੀ ਬਣਾਇਆ ਜਾ ਰਿਹਾ ਦਬਾਉ
Next articleਚੀਨ ਨੇ ਗਲਵਾਨ ਵਾਦੀ ’ਤੇ ਮੁੜ ਦਾਅਵਾ ਜਤਾਇਆ