ਪੱਛਮੀ ਬੰਗਾਲ ਦੇ ਮੁੱਖ ਸਕੱਤਰ ’ਤੇ ਕਾਰਵਾਈ ਫਿਲਹਾਲ ਟਲੀ

ਨਵੀਂ ਦਿੱਲੀ, ਸਮਾਜ ਵੀਕਲੀ: ਪੱਛਮੀ ਬੰਗਾਲ ਦੇ ਮੁੱਖ ਸਕੱਤਰ ਅਲਪਨ ਬੰਧੋਪਾਧਿਆਏ ਖਿਲਾਫ ਕੇਂਦਰ ਵਲੋਂ ਹਾਲੇ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਏਜੰਸੀ ਨੂੰ ਕੇਂਦਰੀ ਅਧਿਕਾਰੀਆਂ ਨੇ ਕਰਦਿਆਂ ਕਿਹਾ ਕਿ ਇਸ ਅਧਿਕਾਰੀ ਨੂੰ ਅੱਜ ਸਵੇਰੇ ਦਸ ਵਜੇ ਡਿਪਾਰਟਮੈਂਟ ਆਫ ਪਰਸੋਨਲ ਐਂਡ ਟਰੇਨਿੰਗ ਵਿਚ ਰਿਪੋਰਟ ਕਰਨ ਨੂੰ ਕਿਹਾ ਗਿਆ ਸੀ ਪਰ ਸੂਬਾ ਸਰਕਾਰ ਨੇ ਉਸ ਨੂੰ ਰਿਲੀਵ ਨਹੀਂ ਕੀਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਸ ਅਧਿਕਾਰੀ ਨੂੰ ਵਾਪਸ ਨਾ ਸੱਦਿਆ ਜਾਵੇ। ਮਮਤਾ ਨੇ ਇਹ ਵੀ ਕਿਹਾ ਕਿ ਇਸ ਅਧਿਕਾਰੀ ਨੂੰ ਤਿੰਨ ਮਹੀਨੇ ਦੀ ਐਕਸਟੈਂਸ਼ਨ ਮਿਲੀ ਹੈ ਤੇ ਸੂਬਾ ਸਰਕਾਰ ਇਸ ਅਧਿਕਾਰੀ ਨੂੰ ਰਿਲੀਵ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕੇਂਦਰ ਵਲੋਂ ਮੁੱਖ ਸਕੱਤਰ ਨੂੰ ਵਾਪਸ ਸੱਦਣ ਦੇ ਹੁਕਮਾਂ ’ਤੇ ਹੈਰਾਨਗੀ ਜਤਾਉਂਦਿਆਂ ਕਿਹਾ ਕਿ ਇਹ ਹੁਕਮ ਜਾਰੀ ਕਰਦੇ ਹੋਏ ਸੂਬਾ ਸਰਕਾਰ ਨਾਲ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ ਗਿਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਾਈ ਕੋਰਟ ਵਲੋਂ ਸੈਂਟਰਲ ਵਿਸਟਾ ਪ੍ਰਾਜੈਕਟ ਦੀ ਉਸਾਰੀ ’ਤੇ ਰੋਕ ਲਾਉਣ ਤੋਂ ਇਨਕਾਰ
Next articleਟਵਿੱਟਰ ਨੂੰ ਨਵੇਂ ਨਿਯਮਾਂ ਦਾ ਪਾਲਣ ਕਰਨਾ ਪਵੇਗਾ: ਹਾਈ ਕੋਰਟ