ਪੱਛਮੀ ਬੰਗਾਲ: ਬਲਵਿੰਦਰ ਸਿੰਘ ਦਾ ਪਰਿਵਾਰ ਰਾਜਪਾਲ ਨੂੰ ਮਿਲਿਆ

ਨਵੀਂ ਦਿੱਲੀ (ਸਮਾਜ ਵੀਕਲੀ): ਪੱਛਮੀ ਬੰਗਾਲ ਪੁਲੀਸ ਵੱਲੋਂ ਹਿਰਾਸਤ ਵਿਚ ਲਏ ਗਏ ਸਾਬਕਾ ਫ਼ੌਜੀ ਬਲਵਿੰਦਰ ਸਿੰਘ ਦੇ ਪਰਿਵਾਰ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਹੋਰਾਂ ਨਾਲ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਤੁਰੰਤ ਰਿਹਾਅ ਕਰਨ ਤੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

ਵਫ਼ਦ ਵਿਚ ਬਲਵਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਤੇ ਪੁੱਤਰ ਹਰਸ਼ਵੀਰ ਸਿੰਘ ਵੀ ਸ਼ਾਮਲ ਸਨ। ਕਮੇਟੀ ਆਗੂਆਂ ਨੇ ਮੀਡੀਆ ਨੂੰ ਦੱਸਿਆ ਕਿ ਰਾਜਪਾਲ ਜਗਦੀਪ ਧਨਖੜ ਨੂੰ ਅਪੀਲ ਕੀਤੀ ਗਈ ਹੈ ਕਿ ਬਲਵਿੰਦਰ ਨੂੰ ਨਿਆਂ ਦਿੱਤਾ ਜਾਵੇ ਤੇ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਸਤਾਰ ਤੇ ਕੇਸਾਂ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

Previous articleਖੇਤੀ ਕਾਨੂੰਨ: ਕਿਸਾਨਾਂ ਦੀ ਦਿੱਲੀ ਮੀਟਿੰਗ ਬੇਸਿੱਟਾ
Next articlePakistan violates LoC ceasefire in 2 sectors of J&K’s Poonch