ਕੋਲਕਾਤਾ (ਸਮਾਜ ਵੀਕਲੀ) : ਪੱਛਮੀ ਬੰਗਾਲ ਵਿਧਾਨ ਸਭਾ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰ ਦਿੱਤਾ ਹੈ। ਕਾਂਗਰਸ ਤੇ ਖੱਬੀਆਂ ਪਾਰਟੀਆਂ ਨੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਨਾਲ ਮਤੇ ਦੇ ਹੱਕ ਵਿੱਚ ਵੋਟ ਪਾਈ। ਇਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪਾਰਥ ਚੈਟਰਜੀ ਨੇ ਵਿਧਾਨ ਸਭਾ ਵਿੱਚ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਤਾ ਪੇਸ਼ ਕੀਤਾ। ਮਮਤਾ ਬੈਨਰਜੀ ਸਰਕਾਰ ਵੱਲੋਂ ਪੇਸ਼ ਕੀਤੇ ਮਤੇ ਬਾਅਦ ਭਾਜਪਾ ਵਿਧਾਇਕਾਂ ਨੇ ਜੈ ਸ੍ਰੀ ਰਾਮ ਦੇ ਨਾਅਰੇ ਲਾਉਂਦਿਆਂ ਵਿਧਾਨ ਸਭਾ ਵਿਚੋਂ ਵਾਅਕਆਊਟ ਕੀਤਾ। ਇਸ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਕਿਸਾਨਾਂ ਨੂੰ ਗੱਦਾਰ ਵਜੋਂ ਪੇਸ਼ ਕਰਨ ਦੀ ਸਾਜ਼ਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ
HOME ਪੱਛਮੀ ਬੰਗਾਲ: ਵਿਧਾਨ ਸਭਾ ’ਚ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ, ਕਿਸਾਨਾਂ ਨੂੰ...