ਅੱਪਰਾ (ਸਮਾਜ ਵੀਕਲੀ) : ਫਿਲੌਰ ਤੋਂ ਪੱਤਰਕਾਰ ਇੰਦਰਜੀਤ ਚੰਦੜ੍ਹ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਪਿਤਾ ਬਾਬੂ ਸੁਰਜਨ ਲਾਲ ਜੀ ਤਾਜ ਟੈਂਨਰੀ ਵਾਲੇ) ਇਸ ਫਾਨੀ ਜਹਾਨ ਨੂੰ ਅਲਵਿਦਾ ਆਖ ਗਏ। ਉਨਾਂ ਦੀ ਮੌਤ ’ਤੇ ਇਲਾਕੇ ਭਰ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜਿਕ ਤੇ ਧਾਰਮਿਕ ਸੰਗਠਨਾਂ ਤੇ ਹੋਰ ਸੰਸੰਥਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਬਾਬੂ ਸੁਰਜਨ ਲਾਲ ਨਮਿਤ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 17 ਦਿਨ ਬੁੱਧਵਾਰ ਨੂੰ ਸ੍ਰੀ ਗੁਰੂ ਰਵਿਦਾਸ ਮੰਦਿਰ ਨੂਰਮਿਹਲ ਰੋਡ ਫਿਲੌਰ ਵਿਖੇ ਹੋਵੇਗੀ।