ਫਰਵਰੀ ਤੋਂ ਪਹਿਲਾਂ ਨਹੀਂ ਹੋਣਗੀਆਂ ਬੋਰਡ ਪ੍ਰੀਖਿਆਵਾਂ: ਪੋਖਰਿਆਲ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਸਰਕਾਰ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਐਲਾਨਣ ਦਾ ਅਮਲ ਹਾਲ ਦੀ ਘੜੀ ਟਾਲ ਦਿੱਤਾ ਹੈ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ ਨੇ ਇਕ ਬਿਆਨ ਵਿੱਚ ਕਿਹਾ ਕਿ ਪ੍ਰੀਖਿਆਵਾਂ ਕਿਸੇ ਵੀ ਸੂਰਤ ਵਿੱਚ ਫਰਵਰੀ ਤੋਂ ਪਹਿਲਾਂ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੀਆਂ ਤਰੀਕਾਂ ਬਾਰੇ ਫੈਸਲਾ ਬਾਅਦ ਵਿੱਚ ਕੀਤਾ ਜਾਵੇਗਾ।

Previous articleਸਰਕਾਰ ਦੇ ਰੰਗ-ਢੰਗ ਅਜੀਬ: ਭਾਜਪਾ ਦਾ ‘ਪੋਸਟਰ ਕਿਸਾਨ’ ਬੈਠਾ ਹੈ ਦਿੱਲੀ ਵਿੱਚ ਧਰਨੇ ’ਤੇ
Next articleਅੰਮ੍ਰਿਤਸਰ: ਹਵਾਈ ਅੱਡੇ ’ਤੇ ਯਾਤਰੀਆਂ ਦੀ ਕਰੋਨਾ ਜਾਂਚ ਵਿੱਚ ਦੇਰੀ ਖ਼ਿਲਾਫ਼ ਪ੍ਰਦਰਸ਼ਨ