ਕੇਰਲ ਹਾਈ ਕੋਰਟ ਨੇ ਸੋਮਵਾਰ ਨੂੰ ਪਾਦਰੀ ਫਰੈਂਕੋ ਮੁਲੱਕਲ ਨੂੰ ਸ਼ਰਤਾਂ ਤਹਿਤ ਜ਼ਮਾਨਤ ਦੇ ਦਿੱਤੀ ਹੈ। ਮੁਲੱਕਲ ਨੂੰ ਤਿੰਨ ਹਫ਼ਤੇ ਪਹਿਲਾਂ ਇਕ ਈਸਾਈ ਸਾਧਵੀ ਨਾਲ ਕਥਿਤ ਜਬਰ-ਜਨਾਹ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਦਿਆਂ ਅਦਾਲਤ ਨੇ ਮੁਲਜ਼ਮ ਫਰੈਂਕੋ ਮੁਲੱਕਲ ਨੂੰ ਕੇਰਲ ਛੱਡਣ ਅਤੇ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ। ਹਾਲਾਂਕਿ ਉਨ੍ਹਾਂ ਨੂੰ ਜਾਂਚ ਅਧਿਕਾਰੀ ਸਾਹਮਣੇ ਹਰ ਦੋ ਹਫ਼ਤਿਆਂ ਵਿਚ ਇਕ ਵਾਰ ਸ਼ਨਿਚਰਵਾਰ ਵਾਲੇ ਦਿਨ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਹ ਸਥਿਤੀ ਦੋਸ਼ ਪੱਤਰ ਦਾਖ਼ਲ ਹੋਣ ਤਕ ਬਰਕਰਾਰ ਰਹੇਗੀ।