ਫ਼ਰੀਦਕੋਟ ਦੇ ਪਿੰਡ ਕਲੇਰ ’ਚ ਭੱਠਾ ਮਜ਼ਦੂਰ ਨੇ ਪਰਿਵਾਰ ਸਣੇ ਖ਼ੁਦਕੁਸ਼ੀ ਕੀਤੀ; ਪਤਨੀ ਤੇ ਦੋ ਬੱਚਿਆਂ ਨੂੰ ਅੱਗ ਦੇ ਹਵਾਲੇ ਕਰਨ ਬਾਅਦ ਕੀਤਾ ਆਤਮਦਾਹ

(ਸਮਾਜ ਵੀਕਲੀ) :ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਕਲੇਰ ਵਿੱਚ ਭੱਠਾ ਮਜ਼ਦੂਰ ਧਰਮਪਾਲ ਸਿੰਘ ਨੇ ਅੱਜ ਪਰਿਵਾਰ ਸਮੇਤ ਖ਼ੁਦਕੁਸ਼ੀ ਕਰ ਲਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਧਰਮਪਾਲ ਨੇ ਮਿੱਟੀ ਦਾ ਤੇਲ ਪਾ ਕੇ ਖੁਦ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਅੱਗ ਨਾਲ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਧਰਮਪਾਲ ਨੇ ਦਸ ਲੱਖ ਰੁਪਏ ਦਾ ਕਰਜ਼ਾ ਦੇਣਾ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਧਰਮਪਾਲ ਨੇ ਖ਼ੁਦਕੁਸ਼ੀ ਨੋਟ ਵੀ ਛੱਡਿਆ ਹੈ, ਜਿਸ ਦੀ ਪੁਲੀਸ ਪੜਤਾਲ ਕਰ ਰਹੀ ਹੈ। ਧਰਮਪਾਲ ਸਿੰਘ ਰਾਜਸਥਾਨ ਦਾ ਵਸਨੀਕ ਸੀ, ਜੋ ਪਿਛਲੇ ਲੰਮੇ ਸਮੇਂ ਤੋਂ ਫ਼ਰੀਦਕੋਟ ਰਹਿ ਕੇ ਭੱਠਾ ’ਤੇ ਮਜ਼ਦੂਰੀ ਕਰ ਰਿਹਾ ਸੀ।

Previous articleਖੇਤੀ ਕਾਨੂੰਨਾਂ ਖ਼ਿਲਾਫ਼ ਪਟਿਆਲਾ ਤੇ ਮਾਨਸਾ ਵਿੱਚ ਪ੍ਰਦਰਸ਼ਨ ਕਰ ਰਹੇ ਦੋ ਕਿਸਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Next articleਨਵੇਂ ਖੇਤੀ ਕਾਨੂੰਨ ਕਿਸਾਨਾਂ ਦੀ ਰੂਹ ’ਤੇ ਹਮਲਾ: ਰਾਹੁਲ ਗਾਂਧੀ