ਫਾਜ਼ਿਲਕਾ (ਸਮਾਜ ਵੀਕਲੀ) : ਜ਼ਿਲ੍ਹੇ ਦੇ ਪਿੰਡ ਸੈਦੇਕੇ ਵਿਖੇ ਅਣਪਛਾਤਿਆਂ ਨੇ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਗੋਲ਼ੀਆਂ ਲੱਗਣ ਕਾਰਨ ਨੌਜਵਾਨ ਦੀ ਮੌਕੇ ‘ਤੇ ਹੋ ਮੌਤ ਹੋ ਗਈ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਮ੍ਰਿਤਕ ਨੌਜਵਾਨ ਰਛਪਾਲ ਸਿੰਘ ਪੁੱਤਰ ਧਾਨ ਸਿੰਘ ਵਾਸੀ ਪਿੰਡ ਮੁਹੰਮਦੇ ਵਾਲਾ ਹੈ। ਉਹ ਮੰਡੀ ਲਾਧੂਕਾ ਵਿਖੇ ਸ਼ੈਲਰ ’ਤੇ ਡਰਾਈਵਰ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।ਦੋ ਦਿਨ ਪਹਿਲਾਂ ਹੀ ਫਾਜ਼ਿਲਕਾ ਦੇ ਸ਼ਹਿਰ ਜਲਾਲਾਬਾਦ ਵਿਖੇ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
HOME ਫ਼ਾਜ਼ਿਲਕਾ ਦੇ ਪਿੰਡ ਸੈਦੇਕੇ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ