ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਸਮੁੱਚੇ ਵਿਭਾਗਾਂ ਵਿੱਚ ਅਗਲੇ ਮਹੀਨੇ ਤੋਂ ਨਵੀਆਂ ਫਾਈਲਾਂ ਨਿਪਟਾਉਣ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ। ਅੱਜ ਇੱਥੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨੈਂਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕੀਤਾ ਕਿ ਸੇਵਾ ਕੇਂਦਰਾਂ ਵੱਲੋਂ ਜਾਰੀ ਕੀਤੇ ਜਾਂਦੇ ਸਾਰੇ ਦਸਤਾਵੇਜ਼ ਨਾਗਰਿਕਾਂ ਦੇ ਡਿਜੀਟਲ ਲਾਕਰ ਵਿੱਚ ਭੇਜ ਦਿੱਤੇ ਜਾਇਆ ਕਰਨਗੇ ਤਾਂ ਕਿ ਸਬੰਧਤ ਨਾਗਰਿਕ ਕਿਸੇ ਵੀ ਥਾਂ ਅਤੇ ਕਿਸੇ ਵੀ ਸਮੇਂ ਇਨ੍ਹਾਂ ਨੂੰ ਹਾਸਲ ਕਰ ਸਕਣ।
INDIA ਫਾਈਲਾਂ ਨੂੰ ਈ-ਆਫਿਸ ਤਹਿਤ ਨਿਪਟਾਇਆ ਜਾਵੇਗਾ: ਕੈਪਟਨ