ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ): ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਦੇ ਜਨਮ ਦਿਨ ਤੇ ਕਰੋਨਾ ਕਾਲ ਯੋਧਿਆਂ ਦੀ ਸਿਹਤ ਸੰਭਾਲ ਲਈ ਸ਼ੁਰੂ ਕੀਤੀ ਗਈ। ਮੁਹਿੰਮ ਫਿਟ ਹੈਲਥ ਵਰਕਰ ਕੰਪੇਨ ਤਹਿਤ ਅੱਜ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਜਸਵਿੰਦਰ ਸਿੰਘ ਤੇ ਐਸ. ਐਮ. ਓ ਡਾ. ਨਮਿਤ ਘਈ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਿਹਤ ਵਿਭਾਗ ਵਿੱਚ ਸੇਵਾਵਾਂ ਦੇਣ ਵਾਲੇ ਡਾਕਟਰ ਨਰਸਾਂ ਟੈਕਨੀਸ਼ਨ ਅਤੇ ਆਸ਼ਾ ਵਰਕਰ ਤੇ ਹੋਰ ਅਮਲੇ ਦੀ ਗੈਰ ਸੰਚਾਰਿਤ ਰੋਗਾਂ ਬਾਰੇ ਜਾਂਚ ਕੀਤੀ ਗਈ।
ਜਿਸ ਬਲੱਡ ਪ੍ਰੈਸ਼ਰ , ਸ਼ੂਗਰ , ਤੇ ਕੈਂਸਰ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ 2 ਅਕਤੂਬਰ ਤੋਂ 23 ਅਤਕੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਸ਼ਹਿਰੀ ਖੇਤਰ ਦੇ ਲੋਕਲ ਬਾਡੀਜ਼ ਵਿਭਾਗ ਦੀ ਸਫ਼ਾਈ ਕਰਮਚਾਰੀ , ਆਸ਼ਾ ਵਰਕਰ ਦੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਸਕਰੀਨਿੰਗ ਕਂੈਪਾਂ ਰਾਂਹੀ ਜਾਂਚ ਸ਼ੁਰੂ ਕੀਤੀ ਜਾਵੇਗੀ ਅਤੇ ਫਿਰ ਆਉਣ ਵਾਲੇ ਸਿਹਤ ਕਰਮਚਾਰੀਆਂ ਨੂੰ ਸਰਟੀਫਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਇਹ ਕੈਂਪ ਜਿਲਾ ਹਸਪਤਾਲ , ਸਮਦਾਇਕ ਸਿਹਤ ਕੇਂਦਰ, ਮੁੱਢਲਾ ਸਿਹਤ ਕੇਂਦਰ ਅਤੇ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਲਗਾਏ ਜਾਣਗੇ । ਇਸ ਮੌਕੇ ਔਰਤ ਰੋਗਾਂ ਦੇ ਮਾਹਿਰ ਡਾ. ਮੰਜਰੀ ਅਰੋੜਾ , ਨਰੇਸ਼ , ਕ੍ਰਿਸ਼ਨਾ ਐਲ ਐਚ ਵੀ , ਕਲਵੰਤ ਕੌਰ , ਰੇਨੂੰ ਸੰਦੀਪ , ਮੰਜੂ , ਆਦਿ ਸ਼ਾਮਿਲ ਸਨ। ।