ਫੈਕਟਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ– ਇੱਥੇ ਦੇ ਚੰਡੀਗੜ੍ਹ ਰੋਡ ਸਥਿਤ ਬੇਅੰਤਪੁਰਾ ਇਲਾਕੇ ਵਿਚ ਸ਼ਾਲ ਬਣਾਉਣ ਵਾਲੀ ਫੈਕਟਰੀ ਵਿਚ ਅੱਜ ਸਵੇਰੇ ਅੱਗ ਲੱਗ ਗਈ। ਅੱਗ ਬੁਝਾਊ ਅਮਲੇ ਨੇ ਪੰਜ ਗੱਡੀਆਂ ਨਾਲ ਅੱਗ ’ਤੇ ਕਾਬੂ ਪਾਇਆ। ਲਗਭਗ ਡੇਢ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਦੌਰਾਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਖੇਤਰ ਦੀਆਂ ਗਲੀਆਂ ਤੰਗ ਹੋਣ ਕਾਰਨ ਅੱਗ ਬੁਝਾਓ ਅਮਲੇ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਫੈਕਟਰੀ ਦੇ ਮਾਲਕ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੈਕਟਰੀ ਅਜੈ ਟੈਕਸਟਾਈਲ ’ਚ ਸ਼ਾਲ ਤਿਆਰ ਕਰਨ ਦਾ ਕੰਮ ਹੁੰਦਾ ਹੈ। ਇਸ ਫੈਕਟਰੀ ਵਿਚ 24 ਘੰਟੇ ਕੰਮ ਚੱਲਦਾ ਹੈ। ਸੋਮਵਾਰ ਦੀ ਸਵੇਰੇ ਜਿਵੇਂ ਦੂਸਰੀ ਸ਼ਿਫਟ ਦੇ ਵਰਕਰ ਫੈਕਟਰੀ ਪੁੱਜੇ ਤਾਂ ਫੈਕਟਰੀ ਦੇ ਗੋਦਾਮ ਵਿਚੋਂ ਧੂੰਆਂ ਨਿਕਲ ਰਿਹਾ ਹੈ। ਮੁਲਾਜ਼ਮਾਂ ਨੇ ਆਪ ਹੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਅੱਗ ਬੁਝਾਊ ਅਮਲੇ ਨੂੰ ਸੂਚਨਾ ਦਿੱਤੀ ਗਈ। ਅੱਗ ਬੁਝਾਊ ਅਮਲੇ ਨੇ ਕੰਧਾਂ ਨੂੰ ਤੋੜ ਕੇ ਅੱਗ ’ਤੇ ਕਾਬੂ ਪਾਇਆ। ਖੇਤਰ ਵਾਸੀਆਂ ਨੇ ਮੰਗ ਕੀਤੀ ਕਿ ਤੰਗ ਗਲੀਆਂ ਕਾਰਨ ਆਉਂਦੀ ਸਮੱਸਿਆ ਦਾ ਪੱਕਾ ਹੱਲ ਲੱਿਭਆ ਜਾਵੇ।

Previous articleਜੋਅ ਬਿਡੇਨ ਤੇ ਬਰਨੀ ਸੈਂਡਰਸ ’ਚ ਮੁਕਾਬਲਾ ਭਖ਼ਿਆ
Next articleCong insulting young guns, Sachin too upset: Shahnawaz Hussain