ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਫ਼ੋਟੋਗ੍ਰਾਫ਼ਰ ਯੂਨੀਅਨ ਸੁਲਤਾਨਪੁਰ ਲੋਧੀ ਵੱਲੋਂ ਫੋਟੋਗ੍ਰਾਫੀ ਨਾਲ਼ ਸਬੰਧਿਤ ਦੁਕਾਨਾਂ ਖੋਲ੍ਹਣ ਸਬੰਧੀ ਐਸ .ਡੀ. ਐਮ . ਡਾਕਟਰ ਚਾਰੂਮਿਤਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਖਿੰਡਾ ਨੇ ਕਿਹਾ ਕਿ ਜਿਸ ਤਰ੍ਹਾਂ ਲਾਕਡਾਊਨ ਦੇ ਚੱਲਦਿਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲਣ ਦੀ ਆਗਿਆ ਦਿੱਤੀ ਗਈ ਹੈ,ਉਸੇ ਤਰ੍ਹਾਂ ਫੋਟੋਗ੍ਰਾਫੀ ਨਾਲ਼ ਸਬੰਧਿਤ ਦੁਕਾਨਾਂ ਨੂੰ ਵੀ ਖੋਲਿਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਕੋਵਿਡ ਦੇ ਚੱਲਦਿਆਂ ਦੁਕਾਨਾਂ ਬੰਦ ਰਹਿਣ ਕਰਕੇ ਫੋਟੋਗਰਾਫ਼ਰ ਵੱਡੀ ਆਰਥਿਕ ਤੰਗੀ ਦਾ ਸ਼ਿਕਾਰ ਹੋ ਗਏ ਹਨ। ਘਰਾਂ ਦੇ ਗੁਜ਼ਾਰੇ ਚੱਲਣੇ ਮੁਸ਼ਕਿਲ ਹੋ ਗੲੇ ਹਨ। ਇਸ ਮੌਕੇ ਐਸ.ਡੀ.ਐਮ ਡਾਕਟਰ ਚਾਰੂਮਿਤਾ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਹ ਸਰਕਾਰ ਨੂੰ ਜਾਣੂ ਕਰਵਾਉਣਗੇ। ਇਸ ਮੌਕੇ ਸੈਕਟਰੀ ਲਾਲੀ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਬੱਬੂ, ਜਤਿੰਦਰ ਸਿੰਘ,ਮੱਲੀ, ਸੋਢੀ, ਅਸ਼ਵਨੀ ਕੁਮਾਰ, ਚਰਨਜੀਤ ਸਿੰਘ,ਰਾਜਾ ਨਈਅਰ ਆਦਿ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly