ਫੋਰਟਿਸ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਅਤੇ ਸ਼ਿਵਇੰਦਰ ਨੂੰ ਛੇ ਮਹੀਨੇ ਦੀ ਸਜ਼ਾ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰਾਂ ਮਾਲਵਿੰਦਰ ਸਿੰਘ ਅਤੇ ਸ਼ਿਵਇੰਦਰ ਸਿੰਘ ਨੂੰ ਛੇ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਚੀਫ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਦੋਵਾਂ ਨੂੰ ਇਹ ਸਜ਼ਾ ਫੋਰਟਿਸ ਦੇ ਸ਼ੇਅਰ ਮਲੇਸ਼ੀਆ ਅਧਾਰਿਤ ਆਈਐੱਚਐੱਚ ਹੈਲਥਕੇਅਰ ਨੂੰ ਵੇਚਣ ਸਬੰਧੀ ਇੱਕ ਕੇਸ ਵਿੱਚ ਸੁਣਾਈ ਹੈ। ਇਸ ਤੋਂ ਪਹਿਲਾਂ ਦੋਵਾਂ ਨੂੰ ਅਦਾਲਤ ਦੀ ਤੌਹੀਨ ਦਾ ਦੋਸ਼ੀ ਵੀ ਠਹਿਰਾਇਆ ਗਿਆ ਸੀ। ਸੁਪਰੀਮ ਕੋਰਟ ਨੇ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸ਼ੇਅਰ ਵੇਚਣ ਦੀ ਫੋਰੈਂਸਿਕ ਜਾਂਚ ਦੇ ਹੁਕਮ ਵੀ ਦਿੱਤੇ ਹਨ। ਦੱਸਣਯੋਗ ਹੈ ਕਿ ਫੋਰਟਿਸ ਹੈਲਥਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਜਾਪਾਨ ਦੀ ਕੰਪਨੀ ਡਾਇਚੀ ਸਾਂਕਯੋ ਨੇ ਫੋਰਟਿਸ-ਆਈਐੱਚਐੱਚ ਕਰਾਰ ਨੂੰ ਚੁਣੌਤੀ ਦਿੱਤੇ ਜਾਣ ਮਗਰੋਂ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹੈਦਰਾਬਾਦ: ਭਾਰਤ-ਆਸਟਰੇਲੀਆ ਮੈਚ ਦੀਆਂ ਟਿਕਟਾਂ ਲਈ ਮਚੀ ਭਗਦੜ, ਚਾਰ ਜ਼ਖ਼ਮੀ
Next articleਏਟੀਐਮ ਬਦਲ ਕੇ ਡੇਢ ਲੱਖ ਰੁਪਏ ਕਢਵਾਏ