ਬਟਾਲਾ: ਪਿਸਤੌਲ ਦਿਖਾ ਕੇ ਸੁਨਿਆਰੇ ਦੀ ਦੁਕਾਨ ’ਚ ਲੁੱਟ

ਬਟਾਲਾ (ਸਮਾਜ ਵੀਕਲੀ)  : ਨੇੜਲੇ ਪਿੰਡ ਅਲੀਵਾਲ ਵਿੱਚ ਅੱਜ ਦਿਨ-ਦਿਹਾੜੇ ਤਿੰਨ ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਨੇ ਸੁਨਿਆਰੇ ਦੀ ਦੁਕਾਨ ਵਿੱਚੋਂ ਪਿਸਤੌਲ ਵਿਖਾ ਕੇ 6 ਤੋਲੇ ਸੋਨਾ ਅਤੇ 50 ਹਜ਼ਾਰ ਰੁਪਏ ਲੁੱਟ ਲਏ ਅਤੇ ਫ਼ਰਾਰ ਹੋ ਗਏ। ਲੁੱਟ ਦੀ ਸਾਰੀ ਘਟਨਾ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ ਅਤੇ ਪੁਲੀਸ ਵੱਲੋਂ ਸੀਸੀਟੀਵੀ ਦੇ ਆਧਾਰ ’ਤੇ ਲੁਟੇਰਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਥੋਂ ਕਰੀਬ 10 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਅੱਡਾ ਅਲੀਵਾਲ ਵਿੱਚ ਦੀਪਕ ਜਿਊਲਰਜ਼ ਦੇ ਮਾਲਕ ਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਨ੍ਹਾਂ ਆਪਣੀ ਦੁਕਾਨ ਖੋਲ੍ਹੀ ਤਾਂ ਥੋੜ੍ਹੀ ਦੇਰ ਬਾਅਦ ਹੀ ਕਾਰ ਵਿੱਚ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਉਨ੍ਹਾਂ ਦੀ ਦੁਕਾਨ ਵਿੱਚ ਦਾਖਲ ਹੋਏ, ਜਿਨ੍ਹਾਂ ਨੇ ਮੂੰਹ ’ਤੇ ਮਾਸਕ ਲਾਏ ਹੋਏ ਸਨ।

ਉਸ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੇ ਦੁਕਾਨ ਅੰਦਰ ਆ ਕੇ ਚਾਂਦੀ ਦੇ ਚੇਨ ਦੀ ਮੰਗ ਕੀਤੀ ਅਤੇ ਜਦੋਂ ਉਹ ਚਾਂਦੀ ਦੀ ਚੇਨ ਵਿਖਾ ਰਿਹਾ ਸੀ ਤਾਂ ਦੋ ਨੌਜਵਾਨਾਂ ਨੇ ਪਿਸਤੌਲ ਕੱਢ ਲਏ ਅਤੇ ਉਨ੍ਹਾਂ ਨੂੰ ਡਰਾ ਕੇ 6 ਤੋਲੇ ਸੋਨੇ ਦੇ ਗਹਿਣੇ ਅਤੇ ਪੰਜਾਹ ਹਜ਼ਾਰ ਰੁਪਏ ਨਕਦ ਲੁੱਟ ਕੇ ਆਪਣੀ ਕਾਰ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਏ। ਦੁਕਾਨ ਮਾਲਕ ਕੇ ਲੁਟੇਰਿਆਂ ਵੱਲੋਂ ਲੁੱਟੇ ਗਏ ਗਹਿਣਿਆਂ ਦੀ ਕਮੀਤ ਕਰੀਬ ਪੰਜ ਲੱਖ ਰੁਪਏ ਦੱਸੀ ਜਾ ਰਹੀ ਹੈ। ਥਾਣਾ ਘਣੀਏ ਕੇ ਬਾਂਗਰ ਦੀ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਇਜਾ ਲਿਆ ਅਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਥਾਣਾ ਘਣੀਏ ਕੇ ਬਾਂਗਰ ਦੇ ਮੁਖੀ ਅਮੋਲਕਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਦੁਕਾਨ ਮਾਲਕ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਅਣਪਛਾਤੇ ਲੁਟੇਰਿਆਂ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ-ਅਮਰੀਕਾ ਵੱਲੋਂ ਮਨੀ ਲਾਂਡਰਿੰਗ ਤੇ ਅਤਿਵਾਦ ਨੂੰ ਮਦਦ ਰੋਕਣ ’ਤੇ ਚਰਚਾ
Next articleਮਾਨਸਾ: ਸਿਪਾਹੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ