ਬਠਿੰਡਾ ’ਚ ਥਰਮਲ ਦੀ ਜਗ੍ਹਾ ’ਚ ਫਾਰਮਾਸਿਊਟੀਕਲ ਪਾਰਕ ਸਥਾਪਤ ਕਰਨ ਦੀ ਮੰਗ

ਨਵੀਂ ਦਿੱਲੀ (ਸਮਾਜਵੀਕਲੀ) :  ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਰਸਾਇਣ ਅਤੇ ਖਾਦਾਂ ਬਾਰੇ ਕੇਂਦਰੀ ਮੰਤਰੀ ਡੀ.ਵੀ. ਸਦਾਨੰਦ ਗੌੜਾ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਕੌਮੀ ਪੱਧਰ ਦਾ ਫਾਰਮਾਸਿਊਟੀਕਲ ਪਾਰਕ ਸਥਾਪਤ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਫਾਰਮਾਸਿਊਟੀਕਲ ਪਾਰਕ ਦੀ ਸਥਾਪਤੀ ਲਈ ਬਠਿੰਡਾ ਬਿਲਕੁਲ ਢੁਕਵਾਂ ਸਥਾਨ ਹੈ ਅਤੇ ਇਸ ਵਾਸਤੇ 1,350 ਏਕੜ ਜ਼ਮੀਨ ਤਿਆਰ ਰੂਪ ਵਿਚ ਉਪਲੱਬਧ ਹੈ।

ਇਹ ਜ਼ਮੀਨ ਬੰਦ ਪਏ ਬਠਿੰਡਾ ਥਰਮਲ ਪਲਾਂਟ ਦੀ ਹੈ। ਇਸ ਤੋਂ ਇਲਾਵਾ ਇਸ ਜਗ੍ਹਾ ਨੇੜੇ ਚਾਲੂ ਰੇਲਵੇ ਲਾਈਨ ਅਤੇ ਬੁਨਿਆਦੀ ਢਾਂਚਾ ਵੀ ਮੌਜੂਦ ਹੈ, ਜੋ ਫਾਰਮਾ ਉਦਯੋਗ ਲਈ ਢੋਆ-ਢੁਆਈ ਅਤੇ ਕੱਚੇ ਮਾਲ ਦੀ ਸਪਲਾਈ ਲਈ ਲਾਭਦਾਇਕ ਹੋਵੇਗਾ। ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਤਿੰਨ ਫਾਰਮਾਸਿਊਟੀਕਲ ਪਾਰਕਾਂ ਦੀ ਸਥਾਪਤੀ ਕਰਨ ਦਾ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਿਅਾ ਹੈ। ਵਿੱਤ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਸ ਜਗ੍ਹਾ ਦੇ ਦੌਰੇ ਲਈ ਟੀਮ ਭੇਜਣ ਦੀ ਬੇਨਤੀ ਵੀ ਕੀਤੀ।

Previous articleThai PM hints at cabinet reshuffle after budget debate
Next articleTurkish FM urges for withdrawal of Haftar forces in Libya