ਬਠਿੰਡਾ-ਡੱਬਵਾਲੀ ਰੋਡ ’ਤੇ ਹਾਦਸੇ ਵਿੱਚ ਤਿੰਨ ਹਲਾਕ

ਸੰਗਤ ਮੰਡੀ, (ਸਮਾਜ ਵੀਕਲੀ): ਬੀਤੀ ਰਾਤ ਬਠਿੰਡਾ-ਡੱਬਵਾਲੀ ਰੋਡ ’ਤੇ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਕਾਰ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਪਥਰਾਲਾ ਚੌਂਕੀ ਦੇ ਇੰਚਾਰਜ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਬਠਿੰਡਾ-ਡੱਬਵਾਲੀ ਸੜਕ ’ਤੇ ਪੈਂਦੇ ਪਿੰਡ ਪਥਰਾਲਾ ਨੇੜੇ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਵਿੱਚ ਪਿੰਡ ਚੱਕ ਰੁਲਦੂ ਸਿੰਘ ਵਾਲਾ ਦੇ ਤਿੰਨ ਨੌਜਵਾਨ ਸਵਾਰ ਸਨ।

ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਆਪਣਾ ਮਕਾਨ ਬਣਾ ਰਿਹਾ ਸੀ, ਜਿਸ ਵਿੱਚ ਮਿਸਤਰੀ ਚਾਨਣ ਸਿੰਘ ਅਤੇ ਜਗਜੀਤ ਸਿੰਘ ਉਸਾਰੀ ਦੇ ਕੰਮ ਵਿੱਚ ਲੱਗੇ ਹੋਏ ਸਨ। ਰਾਤ ਨੂੰ ਉਹ ਡੂਮਵਾਲੀ ਕਿਸੇ ਢਾਬੇ ਉੱਪਰ ਰੋਟੀ ਖਾਣ ਚਲੇ ਗਏ। ਢਾਬੇ ਤੋਂ ਪਰਤਦਿਆਂ ਪਿੰਡ ਪਥਰਾਲਾ ਨੇੜੇ ਉਨ੍ਹਾਂ ਦੀ ਮਾਰੂਤੀ ਕਾਰ (ਨੰਬਰ ਡੀਐੱਲ 08 ਸੀਡੀ 8647) ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਚਾਨਣ ਸਿੰਘ (24 ਸਾਲ) ਅਤੇ ਜਗਜੀਤ ਸਿੰਘ (22 ਸਾਲ) ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਅਮਨਦੀਪ ਸਿੰਘ (28 ਸਾਲ) ਨੇ ਹਸਪਤਾਲ ਜਾਂਦਿਆਂ ਰਸਤੇ ਵਿੱਚ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੋਸਟਮਾਰਟਮ ਮਗਰੋਂ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਰਾਨ ਦਾ ਸਭ ਤੋਂ ਵੱਡਾ ਜੰਗੀ ਬੇੜਾ ਅੱਗ ਲੱਗਣ ਮਗਰੋਂ ਡੁੱਬਿਆ
Next articleਸਾਬਕਾ ਸਰਕਾਰੀ ਅਫ਼ਸਰਾਂ ਉੱਤੇ ਕੇਂਦਰ ਸਰਕਾਰ ਨੇ ਕਸਿਆ ਸ਼ਿਕੰਜਾ