ਬੀਤੀ ਦੇਰ ਰਾਤ ਬਠਿੰਡਾ ਦੇ ਮਹਿਣਾ ਚੌਕ ਵਿੱਚ ਇੱਕ ਮੋਟਰਸਾਈਕਲ ਮਕੈਨਿਕ ਨੇ ਇੱਕ ਨੌਜਵਾਨ ਦੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਬੀਤੀ ਦੇਰ ਰਾਤ 2 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਸ਼ਹਿਰ ਦੇ ਕਾਨਵੈਂਟ ਸਕੂਲ ਦਾ ਵਿਦਿਆਰਥੀ ਸੀ।
ਪੁਲੀਸ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ‑ਦੇਣ ਨੂੰ ਲੈ ਕੇ ਚਲੀ ਆ ਰਹੀ ਰੰਜਿਸ਼ ਦੇ ਚੱਲਦਿਆਂ ਮੋਟਰਸਾਈਕਲ ਮਕੈਨਿਕ ਨੇ ਬੀਤੀ ਰਾਤ 2 ਵਜੇ ਦੇ ਕਰੀਬ ਰਮਿੰਦਰ ਸਿੰਘ(18) ਨਾਮ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਕੋਤਵਾਲੀ ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰ ਲਲਿਤ ਕੁਮਾਰ ਅਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। ਥਾਣਾ ਕੋਤਵਾਲੀ ਪੁਲੀਸ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਰਮਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਭਾਈ ਦੇਸਾ, ਜ਼ਿਲ੍ਹਾ ਮਾਨਸਾ, ਬਠਿੰਡਾ ਦੇ ਮਾਡਲ ਟਾਉੂਨ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਕੋਲ ਰਹਿ ਕੇ ਪੜ੍ਹਾਈ ਕਰ ਰਿਹਾ ਸੀ। ਉਹ ਜ਼ੇਵੀਅਰ ਸਕੂਲ ਵਿਚ ਬਾਰ੍ਹਵੀਂ ਦਾ ਵਿਦਿਆਰਥੀ ਸੀ। ਪੁਲੀਸ ਅਧਿਕਾਰੀਆਂ ਮੁਤਾਬਕ ਰਮਿੰਦਰ ਸਿੰਘ ਸਥਾਨਕ ਗਣੇਸ ਨਗਰ ’ਚ ਸਕੂਟਰ-ਮੋਟਰਸਾਈਕਲ ਮਕੈਨਿਕ ਲਲਿਤ ਕੁਮਾਰ ਉਰਫ਼ ਲਾਲੀ ਕੋਲ ਅਪਣਾ ਮੋਟਰਸਾਈਕਲ ਠੀਕ ਕਰਵਾਉਣ ਲਈ ਆਉਂਦਾ ਸੀ। ਇਸ ਦੌਰਾਨ ਉਸਨੇ ਲਾਲੀ ਨੂੰ ਕੁੱਝ ਪੈਸੇ ਉਧਾਰ ਦਿੱਤੇ ਸਨ ਤੇ ਇਨ੍ਹਾਂ ਪੈਸਿਆਂ ਨੂੰ ਵਾਪਸ ਲੈਣ ਲਈ ਦੋਨਾਂ ਵਿਚਕਾਰ ਤਕਰਾਰ ਚੱਲ ਰਹੀ ਸੀ। ਪਰਿਵਾਰ ਅਨੁਸਾਰ ਬੀਤੀ ਰਾਤ ਕਰੀਬ ਸੱਤ ਵਜੇ ਦੇ ਕਰੀਬ ਰਮਿੰਦਰ ਸਿੰਘ ਆਪਣੇ ਕੁੱਝ ਦੋਸਤਾਂ ਨਾਲ ਘਰ ਤੋਂ ਬਸੰਤ ਪੰਚਮੀ ਦੀਆਂ ਤਿਆਰੀ ਨੂੰ ਲੈ ਕੇ ਘਰ ਤੋਂ ਗਿਆ ਸੀ ਪਰ ਦੇਰ ਰਾਤ ਤਕ ਘਰ ਨਹੀਂ ਪਰਤਿਆ। ਸੂਤਰਾਂ ਅਨੁਸਾਰ ਦੇਰ ਰਾਤ ਜਦੋਂ ਰਮਿੰਦਰ ਸਿੰਘ ਤੇ ਉਸਦੇ ਦੋਸਤ ਬਾਜ਼ਾਰ ਵਿਚ ਘੁੰਮ ਰਹੇ ਸਨ ਤਾਂ ਉਨ੍ਹਾਂ ਦਾ ਲਲਿਤ ਕੁਮਾਰ ਨਾਲ ਮਹਿਣਾ ਚੌਂਕ ’ਚ ਟਾਕਰਾ ਹੋ ਗਿਆ। ਇਸ ਦੌਰਾਨ ਪੈਸਿਆਂ ਨੂੰ ਲੈ ਦੇ ਦੋਨਾਂ ਧਿਰਾਂ ਵਿਚਕਾਰ ਬਹਿਸਬਾਜ਼ੀ ਹੋ ਗਈ, ਜੋ ਵਧਦੀ-ਵਧਦੀ ਗਾਲੀ-ਗਲੋਚ ਤੇ ਹੱਥੋਪਾਈ ਤੱਕ ਪਹੁੰਚ ਗਈ। ਇਸ ਦੌਰਾਨ ਲਲਿਤ ਕੁਮਾਰ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਰਮਿੰਦਰ ਦੇ ਉਪਰ ਗੋਲੀ ਚਲਾ ਦਿੱਤੀ,ਜੋ ਉਸ ਦੇ ਢਿੱਡ ਵਿੱਚ ਲੱਗੀ।
INDIA ਬਠਿੰਡਾ ਵਿੱਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ