ਬਰਖ਼ਾਸਤ ਡੀਐੱਸਪੀ ਦਵਿੰਦਰ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ (ਸਮਾਜਵੀਕਲੀ) :ਹਿਜ਼ਬੁਲ ਮੁਜਾਹਿਦੀਨ ਦੇ ਦੋ ਅਤਿਵਾਦੀਆਂ ਨਾਲ ਸ੍ਰੀਨਗਰ-ਜੰਮੂ ਮਾਰਗ ’ਤੇ ਇਕ ਕਾਰ ’ਚ ਜਾਂਦਿਆਂ ਗ੍ਰਿਫ਼ਤਾਰ ਕੀਤੇ ਗਏ ਜੰਮੂ ਕਸ਼ਮੀਰ ਦੇ ਬਰਖ਼ਾਸਤ ਡੀਐੱਸਪੀ ਦਵਿੰਦਰ ਸਿੰਘ ਨੂੰ ਦਿੱਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਨੂੰ ਇਸੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਦਵਿੰਦਰ ਤੇ ਇਕ ਹੋਰ ਮੁਲਜ਼ਮ- ਇਰਫ਼ਾਨ ਸ਼ਫ਼ੀ ਮੀਰ ਨੂੰ ਅਦਾਲਤ ਨੇ ਰਾਹਤ ਦੇ ਦਿੱਤੀ ਹੈ। ਇਨ੍ਹਾਂ ਖ਼ਿਲਾਫ਼ ਕੇਸ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਵੱਲੋਂ ਦਾਇਰ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਜਾਂਚ ਏਜੰਸੀ ਗ੍ਰਿਫ਼ਤਾਰੀ ਤੋਂ 90 ਦਿਨ ਬਾਅਦ ਵੀ ਦੋਸ਼ ਪੱਤਰ ਦਾਇਰ ਨਹੀਂ ਕਰ ਸਕੀ।

Previous articleਪ੍ਰਧਾਨ ਮੰਤਰੀ ਨੂੰ ਬਚਾਉਣ ਲਈ ਝੂਠ ਬੋਲ ਰਹੇ ਹਨ ਮੰਤਰੀ: ਰਾਹੁਲ
Next articleਰਾਸ਼ਟਰਵਾਦੀ ਨਾਅਰੇਬਾਜ਼ੀ ਰੁਕਵਾਏ ਮੋਦੀ ਸਰਕਾਰ : ਦੇਵਗੌੜਾ