ਬਰਤਾਨੀਆ ਸਰਕਾਰ ਜੱਲ੍ਹਿਆਂਵਾਲੇ ਬਾਗ਼ ਦੇ ਸਾਕੇ ਦੀ ਮੁਆਫੀ ਮੰਗੇ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਜਲ੍ਹਿਆਂਵਾਲੇ ਬਾਗ਼ ਦੇ ਹੱਤਿਆ ਕਾਂਡ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਰਤਾਨੀਆ ਸਰਕਾਰ ਜੱਲ੍ਹਿਆਂਵਾਲੇ ਬਾਗ਼ ਦੇ ਸਾਕੇ ਦੀ ਮੁਆਫੀ ਮੰਗੇ। ਆਪ ਆਗੂ ਕੁਲਤਾਰ ਸਿੰਘ ਸੰਧਵਾਂ ਨੇ ਪੁੱਛਿਆ ਕਿ ਜਿਨ੍ਹਾਂ ਨੇ ਜਨਰਲ ਡਾਇਰ ਨੂੰ ਸਿਰੋਪਾ ਦਿੱਤਾ ਤੇ ਖਾਣਾ ਖੁਆਇਆ ਸੀ, ਉਹ ਵੀ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਖਾਣਾ ਬਿਕਰਮ ਮਜੀਠੀਆ ਸਾਹਿਬ ਦੇ ਦਾਦਾ ਨੇ ਖੁਆਇਆ ਸੀ। ਇਸ ਸਾਕੇ ਦਾ ਬਦਲਾ ਸ਼ਹੀਦ ਊਧਮ ਸਿੰਘ ਨੇ ਉਨੀ ਸੌ ਚਾਲੀ ਵਿੱਚ ਲਿਆ। ਇਸ ਤੋਂ ਬਾਅਦ ਆਪ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਮਤੇ ਦੀ ਹਮਾਇਤ ਕੀਤੀ ਗਈ।

Previous articleIndia, Saudi Arabia agree on need to exert pressure on countries backing terror
Next articleਸਬੂਤ ਦਿਓ, ਕਾਰਵਾਈ ਕਰਾਂਗੇ: ਇਮਰਾਨ