ਬਰਤਾਨੀਆ: ਹਾਊਸ ਆਫ ਲਾਰਡਜ਼ ਵਿੱਚ ਭਾਰਤ ’ਚ ਆਜ਼ਾਦੀ ’ਤੇ ਪਾਬੰਦੀਆਂ ਬਾਰੇ ਚਰਚਾ

ਲੰਡਨ (ਸਮਾਜ ਵੀਕਲੀ) : ਬਰਤਾਨੀਆ ਦੇ ਉੱਪਰਲੇ ਸਦਨ ਹਾਊਸ ਆਫ ਲਾਰਡਜ਼ ਦੇ ਮੈਂਬਰਾਂ ਨੇ ਭਾਰਤ ਵਿਚਲੀਆਂ ਗ਼ੈਰ ਸਰਕਾਰੀ ਸੰਸਥਾਵਾਂ, ਅਕਾਦਮੀਆਂ ਤੇ ਹੋਰਨਾਂ ਗਰੁੱਪਾਂ ਦੀ ਆਜ਼ਾਦੀ ਦੇ ਮੁੱਦੇ ’ਤੇ ਚਰਚਾ ਕੀਤੀ ਅਤੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੋਂ ਮੰਗ ਕੀਤੀ ਕਿ ਉਹ ਅਗਲੇ ਮਹੀਨੇ ਭਾਰਤ ਫੇਰੀ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਕੋਲ ਇਹ ਮੁੱਦਾ ਜ਼ਰੂਰ ਚੁੱਕਣ।

ਉੱਪਰਲੇ ਸਦਨ ’ਚ ਕਰਾਸਬੈਂਚ ਤੋਂ ਸੰਸਦ ਮੈਂਬਰ ਲਾਰਡ ਰਿਚਰਡ ਹੈਰਿਸ ਨੇ ‘ਭਾਰਤ: ਆਜ਼ਾਦੀ ’ਤੇ ਪਾਬੰਦੀਆਂ’ ਦੇ ਮੁੱਦੇ ’ਤੇ ਬਹਿਸ ਦਾ ਸੱਦਾ ਦਿੱਤਾ ਸੀ।

Previous articleਕਰੋਨਾ, ਸੁਰੱਖਿਆ ਤੇ 1974 ਦੇ ਸਮਝੌਤੇ ਕਾਰਨ ਸਿੱਖ ਜਥਾ ਪਾਕਿਸਤਾਨ ਨਹੀਂ ਭੇਜਿਆ: ਗ੍ਰਹਿ ਰਾਜ ਮੰਤਰੀ ਨੇ ਲੋਕ ਸਭਾ ’ਚ ਕਿਹਾ
Next articleਕਰਾਸ ਨੇ ਥਲ ਸੈਨਾ ਤੇ ਹਵਾਈ ਸੈਨਾ ਲਈ ਮੱਧ ਦੂਰੀ ਦੀ ਜ਼ਮੀਨ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ ਦੀ ਪਹਿਲੀ ਖੇਪ ਦਿੱਤੀ