ਬਲਬੀਰ ਸਿੰਘ ਕੁਲਾਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਜਲੰਧਰ– ਉੱਘੇ ਹਾਕੀ ਖਿਡਾਰੀ ਅਤੇ ਸਾਬਕਾ ਓਲੰਪੀਅਨ ਬਲਬੀਰ ਸਿੰਘ ਕੁਲਾਰ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਸੰਸਾਰਪੁਰ ਵਿੱਚ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਨੇਹੀਆਂ ਅਤੇ ਹਾਕੀ ਖਿਡਾਰੀਆਂ ਨੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਸ੍ਰੀ ਕੁਲਾਰ ਨੇ ਓਲੰਪਿਕ ਵਿੱਚ ਦੋ ਵਾਰ ਭਾਰਤ ਦੀ ਪ੍ਰਤੀਨਿਧਤਾ ਕੀਤੀ ਸੀ। ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਜਲੰਧਰ ਛਾਉਣੀ ਤੋਂ ਵਿਧਾਇਕ ਅਤੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ. ਜੈ ਇੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਡੀਜੀਪੀ ਪੰਜਾਬ ਦੀ ਤਰਫ਼ੋ ਰੀਥ (ਫੁੱਲ-ਮਾਲਾ) ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਕੁਲਾਰ ਦਾ ਚਲੇ ਜਾਣਾ ਦੇਸ਼ ਅਤੇ ਭਾਰਤੀ ਹਾਕੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਕੁਲਾਰ ਦਾ ਹਾਕੀ ਖੇਤਰ ਵਿੱਚ ਪਾਇਆ ਯੋਗਦਾਨ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲੀਸ ਅਮਰੀਕ ਸਿੰਘ ਪੁਆਰ, ਵਧੀਕ ਡਿਪਟੀ ਕਮਿਸ਼ਨਰ ਪੁਲੀਸ ਪੀਐੱਸ ਭੰਡਾਲ, ਸਾਬਕਾ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਮੁਖਬੈਨ ਸਿੰਘ, ਦਵਿੰਦਰ ਸਿੰਘ, ਅਜੀਤਪਾਲ ਸਿੰਘ, ਰਾਜਬੀਰ ਕੌਰ, ਅਤੇ ਜਰਨੈਲ ਸਿੰਘ ਹਾਜ਼ਰ ਸਨ।

Previous articleWe mark an auspicious occasion in memory of the former Mayor of Wolverhampton city Councillor Elias Masih Mattu.
Next articleਇਰਾਕ ਦਾ ਮੁਰੜੀ ਬਣਿਆ ‘ਮਹਾਂਭਾਰਤ ਕੇਸਰੀ’