ਸ੍ਰੀ ਮੁਕਤਸਰ ਸਾਹਿਬ, (ਸਮਾਜਵੀਕਲੀ) : ਅਮਿਤ ਕੁਮਾਰ ਨੇ ਸਰੋਵਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਿਤਾ ਕਾਲੀ ਅਨੁਸਾਰ ਅਮਿਤ ਪਾਸੋਂ ਮਿਲੇ ਖੁਦਕੁਸ਼ੀ ਨੋਟ ਵਿੱਚ ਉਸਨੇ ਲਿਖਿਆ ਹੈ ਕਿ ਉਸਦੇ ਪੰਡਤ ਜੈ ਦਿਆਲ ਸਟਰੀਟ ਵਿੱਚਲੇ ਘਰ ਦੇ ਸਾਹਮਣੇ ਇੱਕ ਕੰਪਿਊਟਰ ਰਿਪੇਅਰ ਦੀ ਦੁਕਾਨ ਹੈ ਜਿਸਦਾ ਮਾਲਕ ਉਨ੍ਹਾਂ ਦੀਆਂ ਔਰਤਾਂ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਉਸ ਕੋਲੋਂ ਪੰਜ ਲੱਖ ਰੁਪਏ ਦੀ ਮੰਗ ਕਰਦਾ ਸੀ। ਪੈਸੇ ਨਾਂ ਦੇਣ ’ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦਾ ਸੀ। ਇਸੇ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਹੋ ਕੇ ਉਸਨੇ ਘਰ ਦੇ ਲਾਗਲੇ ਗੁਰਦੁਆਰੇ ਦੇ ਸਰੋਵਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।
HOME ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਖ਼ੁਦਕੁਸ਼ੀ