ਬਸਪਾ ਯੂਨਿਟ ਅੱਪਰਾ ਨੇ ਮਨਾਇਆ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਹਾੜਾ

ਅੱਪਰਾ, ਸਮਾਜ ਵੀਕਲੀ- ਬਹੁਜਨ ਸਮਾਜ ਪਾਰਟੀ ਯੂਨਿਟ ਅੱਪਰਾ ਵਲੋਂ ਸਥਾਨਕ ਮੰਡੀ ਰੋਡ ਵਿਖੇ ਸਥਿਤ ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 130ਵਾਂ ਜਨਮ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਲਾਲ ਚੰਦ ਔਜਲਾ ਜ਼ੋਨ ਇੰਚਾਰਜ, ਅੰਮਿ੍ਰਤਪਾਲ ਭੌਂਸਲੇ ਪ੍ਰਧਾਨ ਬਸਪਾ ਜਲੰਧਰ (ਦਿਹਾਤੀ), ਖੁਸ਼ੀ ਰਾਮ ਸਾਬਕਾ ਸਰਪੰਚ ਤੇ ਅਹੁਦੇਦਾਰ ਬੀ. ਵੀ. ਐੱਫ ਜਲੰਧਰ ਨੇ ਕਿਹਾ ਕਿ ਬਾਬਾ ਸਾਹਿਬ ਦੇ ਜੀਵਨ, ਸੋਚ ਤੇ ਸੰਕਲਪ ਨੂੰ ਸਮਝਣ ਦੀ ਲੋੜ ਹੈ ਤਾਂ ਕਿ ਅਸੀਂ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕੀਏ।

ਉਨਾਂ ਅੱਗੇ ਕਿਹਾ ਕਿ ਬਾਬਾ ਸਾਹਿਬ ਦੀ ਬਦੌਲਤ ਹੀ ਅੱਜ ਅਸੀਂ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਹੋ ਸਕੇ ਹਾਂ। ਸਮਾਗਮ ਨੂੰ ਸਫਲ ਬਣਾਉਣ ’ਚ ਬਸਪਾ ਯੂਨਿਟ ਅੱਪਰਾ ਦੇ ਸਮੂਹ ਅਹੁਦੇਦਾਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਮਾਗਮ ਦੌਰਾਨ ਆਏ ਹੋਏ ਬੁਲਾਰਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚਾਹ-ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ।

Previous articleਢੱਕ ਮਜਾਰਾ ਵਿਖੇ ਮਾਨਵਤਾ ਕਲਾ ਮੰਚ ਨਗਰ ਦੀਆਂ ਪੇਸ਼ਕਾਰੀਆਂ ਨੇ ਦਰਸ਼ਕ ਕੀਲੇ
Next articleਵੇਲੇ ਸਿਰ ਉਪਚਾਰ