ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ

ਫ਼ਰੀਦਕੋਟ (ਸਮਾਜ ਵੀਕਲੀ) : ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਅੱਜ ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਰਫ ਇਕ ਮੁਲਜ਼ਮ ਹਾਜ਼ਰ ਹੋਇਆ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਅੱਜ ਸੁਣਵਾਈ ਦੌਰਾਨ ਅਦਾਲਤ ਵਿਚ ਹਾਜ਼ਰ ਸਨ। ਪੰਜਾਬ ਸਰਕਾਰ ਨੇ ਬਹਿਬਲ ਗੋਲੀ ਕਾਂਡ ਵਿਚ ਚਾਰਜਸ਼ੀਟ ਦੇ ਮੁੱਦੇ ’ਤੇ ਬਹਿਸ ਕਰਨ ਦੀ ਅਦਾਲਤ ਨੂੰ ਬੇਨਤੀ ਕੀਤੀ ਸੀ ਪਰ ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬਹਿਬਲ ਗੋਲੀ ਕਾਂਡ ਦੀ ਚਾਰਜਸ਼ੀਟ ਰੱਦ ਕਰਵਾਉਣ ਲਈ ਉਹ ਹਾਈ ਕੋਰਟ ਵਿੱਚ ਗਏ ਹੋਏ ਹਨ ਅਤੇ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਨੇ 13 ਮਈ ਨੂੰ ਕਰਨੀ ਹੈ।

Previous articleਸਰਕਾਰਾਂ ਮਾੜੀਆਂ ਨੇ
Next articleਕਰੋਨਾ ਕਾਰਨ ਪੈਦਾ ਹੋਏ ਹਾਲਾਤ ਕੌਮੀ ਸੰਕਟ, ਅਸੀਂ ਦੜ੍ਹ ਵੱਟ ਕੇ ਨਹੀਂ ਰਹਿ ਸਕਦੇ: ਸੁਪਰੀਮ ਕੋਰਟ