ਬਾਕੀ ਮੁਲਕਾਂ ਦੇ ਮੁਕਾਬਲੇ ਭਾਰਤ ਬਿਹਤਰ ਸਥਿਤੀ ਵਿੱਚ: ਹਰਸ਼ ਵਰਧਨ

ਨਵੀਂ ਦਿੱਲੀ (ਸਮਾਜਵੀਕਲੀ): ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਅੱਜ ਕਿਹਾ ਕਿ ਕੋਵਿਡ-19 ਨਾਲ ਜੰਗ ਵਿੱਚ ਬਾਕੀ ਮੁਲਕਾਂ ਦੇ ਮੁਕਾਬਲੇ ਭਾਰਤ ਬਿਹਤਰ ਸਥਿਤੀ ਵਿੱਚ ਹੈ ਪਰ ਇਸ ਵਿੱਚ ਆਪਣੇ-ਆਪ ਨੂੰ ਸਿਹਰਾ ਦੇਣ ਵਾਲੀ ਕੋਈ ਗੱਲ ਨਹੀਂ। ਸਿਹਤ ਮੰਤਰੀ ਨੇ ਇਹ ਗੱਲ ਮੰਤਰੀਆਂ ਦੇ ਉੱਚ-ਪੱਧਰੀ ਸਮੂਹ ਨਾਲ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ, ਜਿਸ ਦੌਰਾਨ ਵੀਡੀਓ ਕਾਨਫਰੰਸਿੰਗ ਜ਼ਰੀਏ ਮਹਾਮਾਰੀ ਨਾਲ ਨਜਿੱਠਣ ਲਈ ਤਿਆਰ ਰਣਨੀਤੀ ਦਾ ਜਾਇਜ਼ਾ ਲਿਆ ਗਿਆ।

ਸਿਹਤ ਮੰਤਰਾਲੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਤਰੀਆਂ ਦੇ ਸਮੂਹ ਨੂੰ ਦੇਸ਼ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਤੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤਾਲਾਬੰਦੀ ਦੇ ਵੱਖ-ਵੱਖ ਪੜਾਵਾਂ ਦੌਰਾਨ ਬਾਕੀ ਮੁਲਕਾਂ ਦੇ ਮੁਕਾਬਲੇ ਭਾਰਤ ਵਿੱਚ ਦਿੱਤੀਆਂ ਢਿੱਲਾਂ ਦੀ ਸਥਿਤੀ ਵੀ ਦਿਖਾਈ ਗਈ।

Previous articleਹਜ਼ਾਰਾਂ ਲੋਕਾਂ ਵੱਲੋਂ ਜੌਰਜ ਫਲਾਇਡ ਨੂੰ ਸ਼ਰਧਾਂਜਲੀ
Next articleਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਤੇ ਕੇਂਦਰੀ ਗ੍ਰਹਿ ਸਕੱਤਰ ਖ਼ਿਲਾਫ਼ ਹੱਤਕ ਦੀ ਪਟੀਸ਼ਨ