(ਸਮਾਜ ਵੀਕਲੀ): ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੁਪਰੀਮ ਕੋਰਟ ਵੱਲੋਂ ਗਠਿਤ ਚਾਰ ਮੈਂਬਰੀ ਕਮੇਟੀ ’ਤੇ ਉਂਗਲ ਉਠਾਈ ਹੈ। ਉਨ੍ਹਾਂ ਇਕ ਬਿਆਨ ’ਚ ਕਿਹਾ ਕਿ ਗਠਿਤ ਕਮੇਟੀ ਵਿਚ ਉਹੀ ਮੈਂਬਰ ਸ਼ਾਮਲ ਕੀਤੇ ਗਏ ਹਨ, ਜੋ ਪਹਿਲਾਂ ਹੀ ਖੇਤੀ ਕਾਨੂੰਨਾਂ ਦੀ ਹਮਾਇਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਬਿਨਾਂ ਹੁਣ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਤਾਂ ਪਹਿਲਾਂ ਹੀ ਸੰਸਦ ਦੀ ਅਹਿਮੀਅਤ ਖਤਮ ਕਰ ਕੇ ਲੋਕਰਾਜੀ ਢਾਂਚੇ ਨੂੰ ਢਾਹ ਲਾ ਦਿੱਤੀ ਹੈ। ਚੰਗਾ ਹੁੰਦਾ ਸੰਸਦ ਵਿਚ ਖੇਤੀ ਕਾਨੂੰਨਾਂ ’ਤੇ ਬਹਿਸ ਹੁੰਦੀ ਅਤੇ ਇਹ ਮਾਮਲਾ ਸਟੈਂਡਿੰਗ ਕਮੇਟੀ ਜਾਂ ਸਿਲੈਕਟ ਕਮੇਟੀ ਨੂੰ ਸੌਂਪਿਆ ਜਾਂਦਾ।
HOME ਬਾਜਵਾ ਨੇ ਵੀ ਕਮੇਟੀ ਦੀ ਬਣਤਰ ’ਤੇ ਉਜਰ ਜਤਾਇਆ