ਬਾਦਲ ਨੇ ਆਪਣਾ ਜੀਵਨ ਪੰਜਾਬ ਦੇ ਲੇਖੇ ਲਾਇਆ: ਹਰਸਿਮਰਤ

ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਭਾਜਪਾ ਗੱਠਜੋੜ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਪਿੰਡ ਗੋਬਿੰਦਪੁਰਾ ਅਤੇ ਸੇਮਾਂ ਕਲਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ‘ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਤਿੰਨ ਥਾਵਾਂ (ਗਿੱਦੜਬਾਹਾ, ਤਲਵੰਡੀ ਸਾਬੋ ਅਤੇ ਭੁਲੱਥ) ਦੇ ਵਿਧਾਇਕ ਆਪੋ ਆਪਣੇ ਹਲਕਿਆਂ ਤੋਂ ਭਗੌੜੇ ਹੋ ਕੇ ਬਠਿੰਡਾ ਦੇ ਵੋਟਰਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ। ਅਜਿਹੇ ਭਗੌੜੇ ਉਮੀਦਵਾਰ ਚੋਣਾਂ ਜਿੱਤ ਕੇ ਵੀ ਲੋਕਾਂ ਦਾ ਕੁਝ ਨਹੀਂ ਸੰਵਾਰ ਸਕਦੇ।

Previous articleਮੋਦੀ ਨੇ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ: ਚੋਣ ਕਮਿਸ਼ਨ
Next articleਅਸਲੇ ਤੇ ਪਾਕਿਸਤਾਨੀ ਕਰੰਸੀ ਸਣੇ ਤਿੰਨ ਗ੍ਰਿਫ਼ਤਾਰ