ਚੰਡੀਗੜ੍ਹ (ਸਮਾਜਵੀਕਲੀ) – ਸ਼ਹਿਰ ਵਿੱਚ ਕਰੋਨਾ ਪਾਜ਼ੇਟਿਵ ਦਾ ਇੱਕ ਹੋਰ ਮਰੀਜ਼ ਸਾਹਮਣੇ ਆਇਆ ਹੈ। ਇਹ ਮਰੀਜ਼ ਬਾਪੂ ਧਾਮ ਕਲੋਨੀ ਸੈਕਟਰ-26 ਚੰਡੀਗੜ੍ਹ ਦਾ ਵਸਨੀਕ ਹੈ ਤੇ ਉਸ ਦੀ ਉਮਰ 30 ਸਾਲ ਹੈ। ਉਹ ਗੌਰਮਿੰਟ ਮੈਡੀਕਲ ਕਾਲਜ ਹਸਪਤਾਲ ਸੈਕਟਰ-32 ਵਿਚ ਨੌਕਰੀ ਕਰਦਾ ਹੈ। ਉਸ ਨੂੰ ਇਲਾਜ ਲਈ ਪੀਜੀਆਈ ਰੈਫਰ ਕੀਤਾ ਗਿਆ ਹੈ।
ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ ਉਸ ਦੇ ਸੰਪਰਕ ਵਿੱਚ ਆਏ ਬਾਪੂ ਧਾਮ ਕਲੋਨੀ ਦੇ 12 ਘਰਾਂ ਦੇ ਵਸਨੀਕਾਂ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ, ਪਿੰਡ ਮੌਲੀ ਜਾਗਰਾਂ ਦੇ ਇਕ ਵਿਅਕਤੀ ਅਤੇ ਸੈਕਟਰ-52 ਵਾਸੀ ਇੱਕ ਵਿਅਕਤੀ ਨੂੰ ਘਰੇਲੂ ਇਕਾਂਤਵਾਸ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਮਰੀਜ਼ ਦੇ ਪਾਜ਼ੇਟਿਵ ਆਉਣ ਉਪਰੰਤ ਚੰਡੀਗੜ੍ਹ ਵਿੱਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 12 ਤੋਂ ਵੱਧ ਕੇ 13 ਹੋ ਗਈ ਹੈ।