ਕਪੂਰਥਲਾ (ਸਮਾਜ ਵੀਕਲੀ) ( ਕੌੜਾ)- ਗ੍ਰਾਮ ਪੰਚਾਇਤ ਬਾਬਾ ਦੀਪ ਸਿੰਘ ਨਗਰ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਸਰਪੰਚ ਸ੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵੱਲੋਂ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਹੋਇਆਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਜਾਰੀ ਗ੍ਰਾਂਟ ਨਾਲ ਨਗਰ ਦੀ ਗਲੀ ਨੰਬਰ 22 ਵਿਚ ਇੰਟਰਲਾਕ ਟਾਇਲਾਂ ਲਗਾ ਕੇ ਪੱਕੀ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਪੰਚ ਰਮਨਦੀਪ ਕੌਰ, ਪੰਚ ਦਵਿੰਦਰ ਪਾਲ ਕੌਰ, ਪੰਚ ਕੁਲਦੀਪ ਸਿੰਘ, ਪੰਚ ਜਗੀਰ ਸਿੰਘ, ਪ੍ਰਧਾਨ ਹਰਮਿੰਦਰ ਸਿੰਘ ਰਾਜੂ, ਪ੍ਰਧਾਨ ਤਾਲਿਬ ਮੁਹੰਮਦ ਆਦਿ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ, ਬਲਾਕ ਸੰਮਤੀ ਮੈਂਬਰ ਬੱਗਾ ਸਿੰਘ ਮਿਆਣੀ, ਮਲਕੀਤ ਸਿੰਘ, ਭੁਪਿੰਦਰ ਸਿੰਘ, ਹੀਰਾ ਲਾਲ, ਰਮੇਸ਼ ਕੁਮਾਰ, ਮਨਦੀਪ ਸਿੰਘ,, ਬਲਜਿੰਦਰ ਸਿੰਘ ਨਿੱਜੀ ਸਕੱਤਰ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਜਸਕਰਨ ਸਿੰਘ ਚੀਮਾ ਆਦਿ ਪਤਵੰਤਿਆਂ ਤੇ ਮੁਹੱਲਾ ਨਿਵਾਸੀਆਂ ਦੀ ਹਾਜ਼ਰੀ ਦੌਰਾਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਨੇ ਕਿਹਾ ਕਿ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ 15 ਵੈ ਵਿੱਤ ਕਮਿਸ਼ਨ ਤਹਿਤ ਜਾਰੀ ਹੋਈ ਗਰਾਂਟ ਨਾਲ ਬਾਬਾ ਦੀਪ ਸਿੰਘ ਨਗਰ ਦੀਆਂ ਗਲੀਆਂ ਵਿੱਚ ਇੰਟਰਲੌਕ ਟਾਈਲ ਲਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਗਰ ਦੀਆਂ ਵੱਖ ਵੱਖ 21 ਮੁੱਖ ਗਲੀਆਂ ਵਿੱਚ ਇੰਟਰਲਾਕ ਟਾਇਲਾ ਲਗਾਈਆਂ ਜਾ ਚੁੱਕੀਆਂ ਹਨ ਤੇ ਅੱਜ 22ਵੀ ਗਲੀ ਵਿਚ ਇੰਟਰਲੌਕ ਟਾਈਲ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ । ਓਹਨਾ ਕਿਹਾ ਕਿ ਨਗਰ ਦੀਆਂ ਹੋਰ ਗਲੀਆਂ ਵਿੱਚ ਇੰਟਰਲੌਕ ਟਾਇਲ ਲਗਾਉਣ ਲਈ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਲੋੜੀਂਦੀਆਂ ਗ੍ਰਾਂਟਾਂ ਜਾਰੀ ਕਰ ਦਿੱਤੀਆਂ ਜਾਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly