ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਫੋਟੋ ਕੈਪਸ਼ਨ -ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਭਾਈ ਗੁਰਦੇਵ ਸਿੰਘ ਤੇ ਭਾਈ ਸਤਿੰਦਰਪਾਲ ਸਿੰਘ ਦਾ ਜਥਾ ਕੀਰਤਨ ਕਰਦਾ ਹੋਇਆ ਤੇ ਵਿਧਾਇਕ ਨਵਤੇਜ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਨਾਲ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਚੇਅਰਮੈਨ ਜਸਪਾਲ ਸਿੰਘ ਧੰਜੂ, ਸਰਪੰਚ ਰਾਜੂ ਢਿੱਲੋਂ ਤੇ ਹੋਰ।

ਸੰਤਾਂ ਮਹਾਂਪੁਰਸ਼ਾਂ  ਨੇ ਹਾਜ਼ਰੀ ਭਰੀ। 

ਵਿਧਾਇਕ ਨਵਤੇਜ ਸਿੰਘ ਚੀਮਾ ਹੋਏ ਨਤਮਸਤਕ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ  ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ (ਸਤਾਈਆਂ) ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ  ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਵਿਖੇ ਮਨਾਇਆ ਗਿਆ ।ਜਿਿਸ ਵਿੱਚ 21 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸੰਖੇਪ ਕੀਰਤਨ ਸਮਾਗਮ  ਕਰਵਾਇਆ ਗਿਆ। ਜਿਸ ਵਿਚ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਲੋਂ ਮਨਮੋਹਿਕ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਸਤਿੰਦਰਪਾਲ ਸਿੰਘ ਤੇ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆ ਦਾ ਜੀਵਨ ਬਿਰਤਾਂਤ ਇਤਿਹਾਸ ਸੁਣਾ ਕੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਸਮਾਗਮ ਦੌਰਾਨ ਸੰਤਾਂ ਮਹਾਂਪੁਰਸ਼ਾਂ, ਪਹੁੰਚੀਆਂ ਸ਼ਖਸੀਅਤਾਂ ਵਿਧਾਇਕ ਨਵਤੇਜ ਸਿੰਘ ਚੀਮਾ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ ਜੀ ਪੀ ਸੀ, ਪਰਵਿੰਦਰ ਸਿੰਘ ਪੱਪਾ ਚੇਅਰਮੈਨ ਮਾਰਕੀਟ ਕਮੇਟੀ, ਜਸਪਾਲ ਸਿੰਘ ਧੰਜੂ ਚੇਅਰਮੈਨ ਕੰਬੋਜ ਵੈਲਫੇਅਰ ਪੰਜਾਬ,ਮੈਨੇਜਰ ਭਾਈ ਰੇਸ਼ਮ ਸਿੰਘ ਗੁਰਦੁਆਰਾ ਬੇਰ ਸਾਹਿਬ, ਮੈਨੇਜਰ ਗੁਰਦਿਆਲ ਸਿੰਘ ਗੁਰਦੁਆਰਾ ਬੇਬੇ ਨਾਨਕੀ, ਹੈਡ ਗ੍ਰੰਥੀ ਹਰਜਿੰਦਰ ਸਿੰਘ, ਸਰਪੰਚ ਰਾਜੂ ਢਿੱਲੋਂ ਡੇਰਾ ਸੈਯਦਾ , ਬਲਜਿੰਦਰ ਸਿੰਘ ਪੀਏ, ਜਸਕਰਨ ਸਿੰਘ ਚੀਮਾ ਆਦਿ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਲੰਗਰਾਂ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ (ਬਾਹਰਾ) ਤੇ ਇਲਾਕੇ ਦੀ ਸੰਗਤ ਵਲੋਂ ਕੀਤੀ ਗਈ। ਸਟੇਜ ਸੈਕਟਰੀ ਦੀ ਸੇਵਾ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਗਈ । ਕੋਵਿਡ – 19 ਦੀਆਂ ਹਦਾਇਤਾਂ ਦਾ ਪਾਲਣ ਕੀਤਾ ਗਿਆ। ਇਸ ਵਾਰ ਸਮਾਗਮ ਦੌਰਾਨ ਬਹੁਤ ਘੱਟ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

ਇਸ ਮੌਕੇ ਭਾਈ ਗੁਰਦੀਪ ਸਿੰਘ ਰਾਏਬਰੇਲੀ, ਭਾਈ ਜਸਪਾਲ ਸਿੰਘ ਨੀਲਾ,ਭਾਈ ਅਵਤਾਰ ਸਿੰਘ ਧਰਮਸ਼ਾਲਾ ਕਪੂਰਥਲਾ, ਸੂਬਾ ਸਿੰਘ ਠੱਟਾ, ਕਰਮਜੀਤ ਸਿੰਘ ਚੇਲਾ , ਪ੍ਰਧਾਨ ਗੁਰਦਿਆਲ ਸਿੰਘ,ਸੁਖਵਿੰਦਰ ਸਿੰਘ ਸੌਂਦ, ਸਰਪੰਚ ਕੁਲਦੀਪ ਸਿੰਘ ਦੁਰਗਾਪੁਰ,ਹਰਜਿੰਦਰ ਸਿੰਘ ਲਾਡੀ ਡਡਵਿੰਡੀ , ਗੁਰਦੀਪ ਸਿੰਘ, ਦਿਲਬਾਗ ਸਿੰਘ, ਸੰਤੋਖ ਸਿੰਘ  ਬਿਧੀਪੁਰ , ਮਾ. ਬਲਬੀਰ ਸਿੰਘ, ਮੋਹਨ ਸਿੰਘ ਗੋਪੀਪੁਰ, ਬਚਨ ਸਿੰਘ ਸਾਬਕਾ ਡੀਐਸਪੀ,ਸੁੱਚਾ ਸਿੰਘ ਫੌਜੀ, ਚਰਨ ਸਿੰਘ ਦਰੀਏਵਾਲ, ਸੁਖਜਿੰਦਰ ਸਿੰਘ ਸ਼ੇਰਾ ਦਰੀਏਵਾਲ, ਗਿਆਨ ਸਿੰਘ  ਵਲਣੀ, ਮਲਕੀਤ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ ਸੋਢੀ , ਸੁਖਵਿੰਦਰ ਸਿੰਘ ਸਾਬਾ, ਸੁਰਿੰਦਰਪਾਲ ਸਿੰਘ,ਭਾਈ ਜੋਗਾ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਬਚਿੱਤਰ ਸਿੰਘ, ਭਾਈ ਰਣਧੀਰ ਸਿੰਘ, ਭਾਈ ਸੁਖਬੀਰ ਸਿੰਘ ਬਾਦਲ, ਭਾਈ ਨਿਰਮਲ ਸਿੰਘ ਨੱਥੂਪੁਰ,ਭਾਈ ਹਰਜੀਤ ਸਿੰਘ, ਡਰਾਈਵਰ ਜਰਨੈਲ ਸਿੰਘ ਸਮੂਹ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਆਦਿ ਸਮੇਤ ਸੰਗਤਾਂ ਹਾਜ਼ਰ ਸਨ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleHouthis launch drone attack at Saudi air base
Next articleਹਰਜੀਤ ਸਿੰਘ ਲਾਂਦੜਾ ਭਾਕਿਯੂ (ਕਾਦੀਆਂ) ਬਲਾਕ ਅੱਪਰਾ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ