ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਪਹਿਲਾਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਵਿੱਚ ਅਤੇ ਫਿਰ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਚ ਗੁਰਮਤਿ ਸਮਾਗਮ ਕੀਤੇ ਗਏ। ਇਸ ਮੌਕੇ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਖਾਲਸਾ ਰਾਜ ਸਥਾਪਿਤ ਕੀਤਾ ਸੀ ਤੇ ਸਿੱਖੀ ਦਾ ਮਾਣ ਵਧਾਇਆ। ਉਨ੍ਹਾਂ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਸਿੱਖੀ ਦੇ ਮਹਾਨ ਇਤਿਹਾਸ ਨੂੰ ਘਰ-ਘਰ ਪਹੁੰਚਾਉਣ ਦਾ ਤਹੱਈਆ ਕੀਤਾ ਤੇ ਬਾਬਾ ਬੰਦਾ ਸਿੰਘ ਬਹਾਦਰ ਤੇ ਹੋਰ ਸਿੰਘਾਂ ਬਾਰੇ ਕਿਤਾਬਚੇ ਛਪਵਾ ਕੇ ਘਰ ਘਰ ਭੇਜੇ ਤਾਂ ਜੋ ਸਿੱਖ ਬੱਚੇ ਵੀ ਆਪਣੇ ਅਮੀਰ ਇਤਿਹਾਸ ਤੋਂ ਜਾਣੂ ਹੋ ਸਕਣ। ਇਸ ਮੌਕੇ ਦਿੱਲੀ ਕਮੇਟੀ ਧਰਮ ਪ੍ਰਚਾਰ ਦੇ ਮੁਖੀ ਜਤਿੰਦਰ ਪਾਲ ਸਿੰਘ ਗੋਲਡੀ, ਮੀਤ ਚੇਅਰਮੈਨ ਸਤਨਾਮ ਸਿੰਘ ਮਰਵਾਹ, ਵਿਕਰਮ ਸਿੰਘ ਰੋਹਿਣੀ ਤੋਂ ਇਲਾਵਾ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰ ਭਰੀ।
HOME ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ