ਨਵੀਂ ਦਿੱਲੀ (ਸਮਾਜ ਵੀਕਲੀ) :ਰੈਲੀਗੇਅਰ ਫਿਨਵੈਸਟ ਲਿਮਟਿਡ ਨਾਲ 2 ਹਜ਼ਾਰ ਕਰੋੜ ਰੁਪਏ ਦੀ ਠੱਗੀ ਦੇ ਸਬੰਧ ’ਚ ਦਿੱਲੀ ਪੁਲੀਸ ਦੇ ਆਰਥਿਕ ਅਪਰਾਧ ਵਿੰਗ (ਈਓਡਬਲਿਊ) ਨੇ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਨੂੰ ਜਾਂਚ ’ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ।
ਰੈਲੀਗੇਅਰ ਫਿਨਵੈਸਟ ਲਿਮਟਿਡ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਐੱਫਆਈਆਰ ਦਰਜ ਕਰਨ ਮਗਰੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਹਾਈ ਕੋਰਟ ’ਚ ਰੈਲੀਗੇਅਰ ਐਂਟਰਪ੍ਰਾਈਜ਼ਿਜ਼ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਮੋਹਨ ਸਿੰਘ ਵੱਲੋਂ ਹੁਣੇ ਜਿਹੇ ਦਾਖ਼ਲ ਹਲਫ਼ਨਾਮੇ ’ਚ ਬਿਆਸ ਡੇਰੇ ਦੇ ਮੁਖੀ ਖਿਲਾਫ਼ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਫਰਜ਼ੀ ਕੰਪਨੀਆਂ ਬਣਾ ਕੇ ਪੈਸੇ ਦੀ ਹੇਰਾਫੇਰੀ ਕੀਤੀ। ਈਓਡਬਲਿਊ ਵੱਲੋਂ ਕੀਤੀ ਗਈ ਜਾਂਚ ਮਗਰੋਂ ਡੇਰਾ ਮੁਖੀ ਅਤੇ ਉਸ ਦੇ ਪੁੱਤਰਾਂ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।