ਕਪੂਰਥਲਾ (ਸਮਾਜ ਵੀਕਲੀ) (ਕੌੜਾ )– ਪੇਂਡੂੰ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੇਂਡੂੰ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਜਾਨ ਮੁੰਹਮਦ, ਉਪ ਮਹਾ ਪ੍ਰਬੰਧਕ, ਦੀ ਅਗਵਾਈ ਹੇਠ ਪੰਜਾਬ ਨੈਸ਼ਨਲ ਬੈਂਕ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ, ਕਪੂਰਥਲਾ ਵਲੋ ਬਿਊਟੀ ਪਾਰਲਰ ਮੈਨੇਜਮੈਂਟ ਦੀ ਟੇ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ। ਪ੍ਰੋਗਰਾਮ ਵਿੱਚ ਜਿਲ੍ਹਾ ਕਪੂਰਥਲਾ ਦੇ ਐਸ. ਪੀ. (ੳਪਰੇਸ਼ਨਜ), ਸ. ਜਸਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਉਨ੍ਹਾਂ ਨਾਲ ਸ੍ਰੀ ਉਜਵਲ ਜੈਸਵਾਲ, ਚੀਫ ਐਲ. ਡੀ. ਐਮ., ਪੰਜਾਬ ਨੈਸ਼ਨਲ ਬੈਂਕ, ਕਪੂਰਥਲਾ ਵੀ ਸ਼ਾਮਿਲ ਹੋਏ। ਟ੍ਰੇਨਿੰਗ ਪ੍ਰਾਪਤ ਕਰ ਚੱੁਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਸ. ਜਸਵੀਰ ਸਿੰਘ ਜੀ ਨੇ ਕਿਹਾ ਕਿ ਸਿੱਖਿਆਰਥੀਆਂ ਸਵੈ-ਰੋਜ਼ਗਾਰ ਅਪਣਾਉਣ, ਤੇ ਸਫਲ ਉੱਦਮੀ ਬਣਨ।
ਸੰਸਥਾ ਦੇ ਡਾਇਰੈਕਟਰ ਸ਼੍ਰੀ ਲਾਭ ਕੁਮਾਰ ਗੋਇਲ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ ਵੱਖ ਕੀਤਿਆਂ ਵਿੱਚ ਮੁੱਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁੱਫਤ ਕੀਤਾ ਜਾਂਦਾ ਹੈ। ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਹਾਉਸ ਆਇਯਾ, ਮੋਬਾਇਲ ਰਿਪੇਅਰਿੰਗ,ਇਲੈਕਟ੍ਰੀਸ਼ਨ,ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜ਼ਰੂੁੁਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ।ਇਸ ਮੌਕੇ ਤੇ ਮਿਸ ਜੋਤੀ ਲੋਟੀਆ, ਮਿਸ ਪ੍ਰਿਆ ਅਤੇ ਮਿਸ ਕੁਲਦੀਪ ਕੌਰ ਵੀ ਹਾਜ਼ਰ