ਅੱਪਰਾ, ਸਮਾਜ ਵੀਕਲੀ- ਪਿੰਡ ਭਾਰਸਿੰਘਪੁਰ ਦੇ ਵਸਨੀਕ ਬਿਜਲੀ ਬੋਰਡ ਦੇ ਰਿਟਾਇਰਡ ਲਾਈਨਮੈਨ ਨੇ ਆਪਣੇ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਪਾਸੋਂ ਆਪਣੇ ਘਰ ਦੇ ਬਿਲਕੁਲ ਨੇੜਿਓਂ ਲੰਘਦੀਆਂ 11 ਹਜ਼ਾਰ ਕੇ. ਵੀ. ਦੀਆਂ ਹਾਈ ਵੋਲਟੇਜ਼ ਤਾਰਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਪਿੰਡ ਭਾਰਸਿੰਘਪੁਰ ਨੇ ਦੱਸਿਆ ਕਿ ਮੈਂ ਆਪਣੇ ਘਰ ਦੇ ਬਿਲਕੁਲ ਨੇੜਿਓਂ ਲੰਘਦੀਆਂ ਹਾਈ ਵੋਲਟੇਜ਼ ਤਾਰਾਂ ਨੂੰ ਹਟਾਉਣ ਲਈ ਪਾਵਰਕਾਮ ਉੱਪ ਦਫਤਰ ਅੱਪਰਾ ਨੂੰ ਲਗਭਗ 6 ਮਹੀਨੇ ਪਹਿਲਾਂ ਇੱਕ ਲਿਖਤੀ ਸ਼ਿਕਾਇਤ ਦਿੱਤੀ ਸੀ।
ਪਰੰਤੂ ਉਕਤ ਮਾਮਲੇ ਸੰਬੰਧੀ ਕੋਈ ਵੀ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ। ਗੁਰਚਰਨ ਸਿੰਘ ਨੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਤੋਂ ਹਾਈ ਵੋਲਟੇਜ਼ ਤਾਰਾਂ ਨੂੰ ਹਟਾਉਣ ਨੂੰ ਜਲਦ ਤੋਂ ਜਲਦ ਹਟਾਉਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਦੋਂ ਸੰਬੰਧਿਤ ਜੇ. ਏ. ਈ ਜੋਗਿੰਦਰ ਪਾਲ ਪਾਵਰਕਾਮ ਉੱਪ-ਮੰਡਲ ਅੱਪਰਾ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਕਿਹਾ ਕਿ ਸਾਰੇ ਮਾਮਲੇ ਨੂੰ ਸੀਨੀਅਰ ਅਧਿਕਾਰੀਆਂ ਦੇ ਧਿਆਨ ’ਚ ਲਿਆ ਕੇ ਜਲਦ ਤੋਂ ਜਲਦ ਸਮੱਸਿਆ ਦਾ ਹਲ ਕਰ ਦਿੱਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly