ਬਿਹਾਰ ਚੋਣਾਂ: ਮਹਾਗੱਠਜੋੜ ਵੱਲੋਂ ਚੋਣ ਮਨੋਰਥ ਪੱਤਰ ਜਾਰੀ

ਪਟਨਾ (ਸਮਾਜ ਵੀਕਲੀ) : ਬਿਹਾਰ ਵਿਧਾਨ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੀ ਅਗਵਾਈ ਵਾਲੇ ਮਹਾਗੱਠਜੋੜ ਨੇ ਚੋਣ ਮਨੋਰਥ ਪੱਤਰ ’ਚ ਨੌਜਵਾਨਾਂ ਨੂੰ 10 ਲੱਖ ਨੌਕਰੀਆਂ ਦੇਣ ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨ ਖ਼ਤਮ ਕਰਨ ਦਾ ਵਾਅਦਾ ਕੀਤਾ ਹੈ।

ਤੇਜਸਵੀ ਯਾਦਵ ਨੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਅਤੇ ਮਹਾਗਠਜੋੜ ਦੇ ਹੋਰ ਨੇਤਾਵਾਂ ਦੀ ਹਾਜ਼ਰੀ ਵਿੱਚ ‘ਬਦਲਾਅ ਦਾ ਸੰਕਲਪ’ ਸਿਰਲੇਖ ਹੇਠ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਕਿਹਾ ਕਿ ਜੇ ਗੱਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਸਰਕਾਰ ਦਾ ਪਹਿਲਾ ਕੰਮ 10 ਲੱਖ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨਾ ਹੋਵੇਗਾ।

ਠੇਕੇ ਵਾਲੇ ਅਧਿਆਪਕਾਂ ਨੂੰ ‘ਬਰਾਬਰ ਕੰਮ-ਬਰਾਬਰ ਤਨਖਾਹ’ ਦਿੱਤੀ ਜਾਵੇਗੀ, ਜਿਸ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਮੁਕਾਬਲਾ ਪ੍ਰੀਖਿਆ ਲਈ ਉਮੀਦਵਾਰਾਂ ਦੀ ਫ਼ੀਸ ਮੁਆਫ਼ ਤੇ ਪਰਵਾਸੀ ਮਜ਼ਦੂਰਾਂ ਲਈ ਹੈਲਪਲਾਈਨ ਸ਼ੁਰੂ ਕਰਨ ਦਾ ਵਾਅਦਾ ਵੀ ਕੀਤਾ ਗਿਆ। ਸੁਰਜੇਵਾਲਾ ਨੇ ਕਿਹਾ ਕਿ ਮਹਾਗਠਜੋੜ ਸਰਕਾਰ ਦੀ ਪਹਿਲੀ ਅਸੈਂਬਲੀ ਬੈਠਕ ’ਚ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇਗਾ, ਜਿਸ ਨੇ ਸੂਬੇ ’ਚ ਕਥਿਤ ਤੌਰ ’ਤੇ ਹਰੀ ਕ੍ਰਾਂਤੀ ਦੇ ਉਦੇਸ਼ਾਂ ਨੂੰ ਰੋਕਿਆ ਹੈ।

Previous articleNo respite from rain in Hyderabad
Next articleਡਾ. ਕੁਲਦੀਪ ਸਿੰਘ ਧੀਰ ਦਾ ਦੇਹਾਂਤ