ਪਟਨਾ (ਸਮਾਜਵੀਕਲੀ) : ਬਿਹਾਰ ਦੇ ਸੱਤ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ’ਚ ਭਾਰੀ ਮੀਂਹ ਤੇ ਤੂਫ਼ਾਨ ਦੌਰਾਨ ਬਿਜਲੀ ਡਿੱਗਣ ਕਾਰਨ 15 ਹੋਰ ਵਿਅਕਤੀਆਂ ਦੀ ਮੌਤ ਹੋ ਗਈ।
ਜ਼ਿਲ੍ਹਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜ ਵਿੱਚ ਪਿਛਲੇ 24 ਘੰਟਿਆਂ ’ਚ ਬਿਜਲੀ ਡਿੱਗਣ ਦੀਆਂ ਵਾਪਰੀਆਂ ਘਟਨਾਵਾਂ ਵਿੱਚ 15 ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਛੇ ਜਣਿਆਂ ਦੀ ਮੌਤ ਵੈਸ਼ਾਲੀ ’ਚ ਹੋਈ ਜਦੋਂਕਿ ਲਖੀਸਰਾਏ ਦੇ ਦੋ, ਸਮਸਤੀਪੁਰ ਦੇ ਤਿੰਨ ਅਤੇ ਗਯਾ, ਬਾਂਕਾ, ਨਾਲੰਦਾ ਤੇ ਜਮੂਈ ਜ਼ਿਲ੍ਹਿਆਂ ਵਿੱਚ ਇਕ-ਇਕ ਵਿਅਕਤੀ ਦੀ ਮੌਤ ਹੋਈ।
ਮੌਸਮ ਵਿਭਾਗ ਨੇ ਰਾਜ ਵਿੱਚ ਪਟਨਾ, ਭੋਜਪੁਰ, ਵੈਸ਼ਾਲੀ ਤੇ ਨਾਲੰਦਾ ਸਮੇਤ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪਟਨਾ ’ਚ ਪਏ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ।