ਬੀਕੇਯੂ ਏਕਤਾ (ਉਗਰਾਹਾਂ) ਨੇ 5 ਨਵੰਬਰ ਦੇ ਕੌਮੀ ਬੰਦ ਸਬੰਧੀ ਸ਼ੁੱਕਰਵਾਰ ਨੂੰ ਮੀਟਿੰਗ ਸੱਦੀ

ਲਹਿਰਾਗਾਗਾ (ਸਮਾਜ ਵੀਕਲੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਥੇ ਰਿਲਾਇੰਸ ਪੈਟਰੋਲ ਪੰਪ ਅੱਗੇ ਲਗਾਤਾਰ ਦਿਨ ਰਾਤ ਦਾ ਧਰਨਾ ਅੱਜ 29ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਅੱਜ ਇਸ ਮੌਕੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰੰਘ ਭੁਟਾਲ ਨੇ ਕਿਹਾ ਕਿ ਜਥੇਬੰਦੀ ਨੇ 250 ਕਿਸਾਨ ਜਥੇਬੰਦੀਆਂ ਵੱਲੋਂ ਪੰਜ ਨਵੰਬਰ ਨੂੰ ਕੌਮੀ ਬੰਦ ਸਬੰਧੀ 30 ਅਕਤੂਬਰ ਨੂੰ ਸੂਬਾ ਕਮੇਟੀ ਦੀ ਮੀਟਿੰਗ ਸੱਦੀ ਹੈ, ਜਿਸ ’ਚ ਇਸ ਬੰਦ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਸੂਬੇ ’ਚ ਦਸ ਕਿਸਾਨ ਅਤੇ ਜ਼ਿਲ੍ਹਾ ਸੰਗਰੂਰ ’ਚ ਤਿੰਨ ਕਿਸਾਨ ਸ਼ਹੀਦ ਹੋ ਗਏ ਹਨ ਪਰ ਸੂਬਾ ਸਰਕਾਰ ਨੇ ਕਿਸੇ ਵੀ ਸ਼ਹੀਦ ਨੂੰ 10 ਲੱਖ ਨਹੀਂ ਦਿੱਤੇ। ਧਰਨੇ ਨੂੰ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੋਰ, ਬਹਾਲ ਸਿੰਘ ਢੀਂਡਸਾ, ਸੂਬਾ ਸਿੰਘ ਸੰਗਤਪੁਰਾ,ਹਰਜੀਤ ਭੁਟਾਲ, ਬੂਟਾ ਭੁਟਲ, ,ਹਰਜਿੰਦਰ ਨੰਗਲਾ , ਇਸਤਰੀ ਆਗੂ ਜਸ਼ਨਦੀਪ ਕੌਰ ਪਸ਼ੋਰ ਅਤੇ ਪਰਮਜੀਤ ਕੌਰ ਨੇ ਸੰਬੋਧਨ ਕੀਤਾ।

Previous articleਹਾਦਸੇ ’ਚ ਪਰਿਵਾਰ ਦੇ ਪੰੰਜ ਜੀਅ ਹਲਾਕ
Next articleਪੁਲੀਸ ਵੱਲੋਂ ਭਾਜਪਾ ਮਹਿਲਾ ਆਗੂਆਂ ਨਾਲ ਖਿੱਚ-ਧੂਹ