ਬੀਬੀ ਜਗੀਰ ਕੌਰ ਦੇ ਪ੍ਰਧਾਨ ਬਣਨ ਤੇ ਦਿੱਤੀ ਮੁਬਾਰਕਬਾਦ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-  ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦਾ ਵਫਦ ਅੱਜ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ , ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ ਕਪੂਰਥਲਾ, ਸ਼੍ਰੀ ਰਜੇਸ਼ ਜੋਲੀ ਤੇ ਸ: ਭਜਨ ਸਿੰਘ ਮਾਨ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਤੇ ਸਾਥੀ ਅਧਿਆਪਕਾਂ ਨਾਲ ਸਿਰੋਪਾ ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ ਗਈ।

ਇਸ ਮੌਕੇ ਝੰਡ ਤੇ ਧੰਜੂ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਸ਼੍ਰੌਮਣੀ ਕਮੇਟੀ ਪ੍ਰਧਾਨ ਬਣਨ ਨਾਲ ਸਿੱਖੀ ਦੇ ਪ੍ਰਚਾਰ ਤੇ ਪਸਾਰ ਵਿੱਚ ਵਾਧਾ ਹੋਵੇਗਾ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਹੋਰ ਸੁਧਾਰ ਆਵੇਗਾ। ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਡਾ. ਅਰਵਿੰਦਰ ਸਿੰਘ, ਗੁਰਮੀਤ ਸਿੰਘ, ਰਮੇਸ਼ ਕੁਮਾਰ, ਮਨੂੰ ਕੁਮਾਰ ਪ੍ਰਾਸ਼ਰ, ਸੁਰਜੀਤ ਸਿੰਘ, ਅਮਰੀਕ ਸਿੰਘ,ਅਮਰਜੀਤ, ਵੱਸਣਦੀਪ ਸਿੰਘ, ਵਨੀਸ਼ ਕੁਮਾਰ ਹਾਜਰ ਸਨ।

Previous articleਗੁਰਪੁਰਬ ਸਬੰਧੀ ਆਨਲਾਈਨ ਧਾਰਮਿਕ ਸਮਾਗਮ ਦਾ ਆਯੋਜਨ
Next articleਪਿਆਰ