ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਹੇਠ ਅੱਜ ਕਸਬਾ ਸ਼ਾਮਚੁਰਾਸੀ ਵਿਖੇ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਤੇ ਸ਼ਾਮਚੁਰਾਸੀ ਕਸਬੇ ਦੇ ਮੁੱਖ ਚੌਕ ਵਿਚ ਕੀਤੇ ਗਏ
ਰੋਸ ਪ੍ਰਦਰਸ਼ਨ ਦੌਰਾਨ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿਹਾ ਕਿ ਬਹੁਤ ਹੀ ਮਾੜੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਨੂੰ ਫਜੂਲ ਕਰਾਰ ਦਿੱਤਾ ਹੈ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਲਿਤ ਵਿਦਿਆਰਥੀਆਂ ਨਾਲ ਕੋਈ ਵੀ ਧੱਕਾ ਨਹੀਂ ਹੋਣ ਦੇਵੇਗਾ ਅਤੇ ਇਹ ਅੰਦੋਲਨ ਉਸ ਸਮੇਂ ਤੱਤ ਜਾਰੀ ਰਹਹੇਗਾ ਜਦੋਂ ਤੱਕ ਸਰਕਾਰ ਮੰਤਰੀ ਧਰਮਸੋਤ ਨੂੰ ਬਰਖਾਸਤ ਕਰਕੇ ਜੇਲ ਭੇਜਣ ਲਈ ਮਜਬੂਰ ਨਹੀਂ ਹੁੰਦੀ।
ਇਸ ਮੌਕੇ ਐਸ ਓ ਆਈ ਦੋਆਬਾ ਜੋਨ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਫਜ਼ੂਲ ਕਰਾਰ ਦੇਣਾ ਅਤੇ ਇਕ ਵਿਭਾਗ ਦੇ ਪ੍ਰਸਾਸ਼ਕੀ ਮੁੱਖੀ ਵਲੋਂ ਦਿੱਤੀ ਜਾਂਚ ਰਿਪੋਰਟ ਨੂੰ ਜਾਣਬੁੱਝ ਕੇ ਅਣਡਿੱਠਾ ਕਰਨਾ ਦੋਸ਼ੀ ਨੂੰ ਬਚਾਉਣ ਦੇ ਬਰਾਬਰ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਪੰਜਾਬ ਸਰਕਾਰ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਨਾਹਰੇ ਬਾਜੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜਿੰਦਰ ਸੋਹਲ, ਮੰਗੀ ਰਾਮ ਕੌਂਸਲਰ, ਸੁਭਾਸ਼ ਗੁਪਤਾ, ਕੁਲਦੀਪ ਸਿੰਘ ਮੁਰਗਈ ਪ੍ਰਧਾਨ, ਸੋਹਣ ਸਿੰਘ, ਜਥੇਦਾਰ ਗੁਰਮੇਲ ਸਿੰਘ ਧਾਲੀਵਾਲ, ਕੁਲਦੀਪ ਸਿੰਘ ਢੱਡੇ ਫਤਿਹ ਸਿੰਘ, ਸਤਵਿੰਦਰ ਸਿੰਘ, ਜੱਸਾ ਫੰਬੀਆਂ, ਵਿਜੇ ਬਹਿਲ, ਸਰਪੰਚ ਕੁਲਵਿੰਦਰ ਸਿੰਘ ਬਾਹਦ ਵੀ ਸ਼ਾਮਿਲ ਹੋਏ।