ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਕਸਬਾ ਸ਼ਾਮਚੁਰਾਸੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਵਾਰਡ ਨੰਬਰ 1 ਤੋਂ ਕਾਂਤਾ ਦੇਵੀ, ਵਾਰਡ ਨੰਬਰ 2 ਤੋਂ ਮੰਗਲ ਕੁਮਾਰ, ਵਾਰਡ ਨੰਬਰ 3 ਤੋਂ ਸਵਰਾਜ ਕੌਰ, ਵਾਰਡ ਨੰਬਰ 4 ਤੋਂ ਦੁਪਿੰਦਰ ਸਿੰਘ ਬੰਟੀ ਤੇ ਵਾਰਡ ਨੰਬਰ 6 ਤੋਂ ਦਲਜਿੰਦਰ ਸੋਹਲ ਦੇ ਵਾਰਡਾਂ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਮਹਿੰਦਰ ਕੌਰ ਜੋਸ਼ ਨੇ ਕਿ ਕਸਬਾ ਸ਼ਾਮਚੁਰਾਸੀ ਦਾ ਸਰਬਪੱਖੀ ਵਿਕਾਸ ਸਿਰਫ਼ ਤਾਂ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ।
ਸ਼ਾਮਚੁਰਾਸੀ ਵਿਚ ਘਰ-ਘਰ ਲਈ ਸਵੱਛ ਪਾਣੀ, ਸਿਹਤ ਸਹੂਲਤਾਂ ਲਈ ਨਵੇਂ ਹਸਪਤਾਲ ਦੀ ਸਥਾਪਨਾ, ਕਸਬੇ ਵਿਚ ਸੀਬਰੇਜ, ਪੱਕੀਆਂ ਸੜਕਾਂ ਦਾ ਨਿਰਮਾਣ, ਸੇਵਾ ਕੇਦਰ ਦਾ ਨਿਰਮਾਣ ਅਤੇ ਅਨੇਕਾਂ ਹੋਰ ਵਿਕਾਸ ਕਾਰਜ ਪ੍ਰਮੁੱਖ ਹਨ ਜਿਹੜੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਦੇਣ ਹਨ। ਇਸ ਤੋਂ ਇਲਾਵਾ ਕਾਂਗਰਸ ਸਰਕਾਰ ਨੇ ਆਪਣੇ 50 ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਲਾਰਿਆਂ ਤੋਂ ਇਲਾਵਾ ਕੁਝ ਨਹÄ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੀ ਸਰਕਲ ਪ੍ਰਧਾਨ ਰਣਜੀਤ ਕੌਰ ਬੈਂਸ, ਦੋਆਬਾ ਜੋਨ ਦੇ ਸੀਨੀਅਰ ਮੀਤ ਪ੍ਰਧਾਨ ਦਲਜਿੰਦਰ ਸਿੰਘ ਧਾਮੀ, ਸਰਕਲ ਪ੍ਰਧਾਨ ਹਰਜੀਤ ਸਿੰਘ ਸੰਧਰ, ਸਰਕਲ ਪ੍ਰਧਾਨ ਜੱਸਾ ਫੰਬੀਆਂ, ਗੁਰਮੇਲ ਸਿੰਘ ਧਾਲੀਵਾਲ ਪ੍ਰਧਾਨ, ਕੁਲਵਿੰਦਰ ਸਿੰਘ ਬਾਹਦ, ਕੁਲਦੀਪ ਸਿੰਘ ਢੱਡੇ ਫਤਿਹ ਸਿੰਘ, ਸ਼ਹਿਰੀ ਪ੍ਰਧਾਨ ਸੁਭਾਸ਼ ਗੁਪਤਾ, ਯੂਥ ਅਕਾਲੀ ਦਲ ਦੇ ਪ੍ਰਧਾਨ ਕਰਮਜੀਤ ਸਿੰਘ, ਸੁਰਿੰਦਰ ਸਿੰਘ, ਸੋਹਣ ਸਿੰਘ ਸ਼ੇਰੂ, ਮਹਿਤਾਬ ਸਿੰਘ, ਬੀਬੀ ਸਤਵਿੰਦਰ ਕੌਰ ਸੱਤੀ, ਗੁਰਿੰਦਰ ਸਿੰਘ ਰੰਧਾਵਾ, ਗੁਰਦੀਪ ਸਿੰਘ ਹਰਗੜ੍ਹ, ਦਲਜੀਤ ਸਿੰਘ ਰੰਧਾਵਾ ਵੀ ਸ਼ਾਮਿਲ ਹੋਏ।