ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ਬਾਰੇ 26 ਜਨਵਰੀ ਤੱਕ ਫੈਸਲਾ ਕਰਨ ਲਈ ਕਿਹਾ ਹੈ। ਅਰਜ਼ੀ ਵਿੱਚ ਰਾਜੋਆਣਾ ਨੇ ਸਜ਼ਾ ਘਟਾਉਣ ਦੀ ਅਪੀਲ ਕੀਤੀ ਗਈ ਹੈ।
ਚੀਫ਼ ਜਸਟਿਸ ਐੱਸਏ ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਫੈਸਲਾ ਕੀਤਾ ਜਾਵੇ, ਜਿਹੜਾ ਚੰਗਾ ਦਿਨ ਹੈ। ਸੁਪਰੀਮ ਕੋਰਟ ਨੇ ਕਿਹਾ, “ਅਸੀਂ ਤੁਹਾਨੂੰ ਦੋ-ਤਿੰਨ ਹਫ਼ਤਿਆਂ ਦਾ ਸਮਾਂ ਦਿੰਦੇ ਹਾਂ। ਤੁਹਾਨੂੰ ਪ੍ਰਕਿਰਿਆ ਨੂੰ 26 ਜਨਵਰੀ ਤੱਕ ਪੂਰਾ ਕਰਨਾ ਚਾਹੀਦਾ ਹੈ। 26 ਜਨਵਰੀ ਇੱਕ ਚੰਗਾ ਦਿਨ ਹੈ। ਇਹ ਉਚਿਤ ਹੋਵੇਗਾ ਕਿ ਤੁਸੀਂ ਉਸ ਤੋਂ ਪਹਿਲਾਂ ਫੈਸਲਾ ਕਰੋ।”