ਬੇਦਅਬੀ ਕਾਂਡ ਬਾਰੇ ਜੇ ਸਬੂਤ ਹੈ ਤਾਂ ਅਕਾਲੀਆਂ ਨੂੰ ਜੇਲ੍ਹ ’ਚ ਡੱਕੇ ਸਰਕਾਰ: ਹਰਸਿਮਰਤ

ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਵਰਕਰ ਮਿਲਣੀ ਨੂੰ ਸੰਬੋਧਨ ਕਰਦਿਆਂ ਕੈਪਟਨ ਸਰਕਾਰ ਨੂੰ ਖੁੱਲ੍ਹੇਆਮ ਚੁਣੌਤੀ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਬੇਅਦਬੀ ਕਾਂਡ ਦੇ ਨਾਮ ‘ਤੇ ਗੁਮਰਾਹ ਕਰਕੇ ਸਿਰਫ ਵੋਟਾਂ ਬਟੋਰਨਾ ਚਾਹੁੰਦੀ ਹੈ। ਜੇਕਰ ਸਰਕਾਰ ਕੋਲ ਬੇਅਦਬੀ ਕਾਂਡ ਸਬੰਧੀ ਕੋਈ ਸਬੂਤ ਹੈ ਤਾਂ ਬਾਦਲ ਪਰਿਵਾਰ ਨੂੰ ਜੇਲ੍ਹ ਵਿੱਚ ਸੁੱਟਣ ਤੋਂ ਗੁਰੇਜ਼ ਕਿਉਂ ਕਰ ਰਹੀ ਹੈ। ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਸਥਾਨਕ ਚੱਠਾ ਪੈਲੇਸ ਵਿੱਚ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਸਿੱਖ ਪੰਥ ਦੇ ਹਿੱਤਾਂ ਲਈ ਲੜਦਾ ਰਿਹਾ ਹੈ ਪਰ ਸਾਕਾ ਨੀਲਾ ਤਾਰਾ ਕਰਕੇ ਸਿੱਖਾਂ ਦੇ ਗੁਰਧਾਮ ਢਾਹੁਣ ਵਾਲੀ ਕਾਂਗਰਸ ਪਾਰਟੀ ਆਪਣੇ ਆਪ ਨੂੰ ਪੰਥ ਹਿਤੈਸ਼ੀ ਦਰਸਾ ਕੇ ਝੂਠੇ ਦੋਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ‘ਤੇ ਲੱਗੀ ਹੋਈ ਹੈ। ਇਸ ਮੌਕੇ ਉਨ੍ਹਾਂ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ, ਕਲੱਬਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਇੱਕ ਕਰੋੜ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ। ਹਲਕੇ ਦੇ ਸਾਬਕਾ ਵਿਧਾਇਕ ਜੀਤ ਮੁਹਿੰਦਰ ਸਿੰਘ ਸਿੱਧੂ ਨੇ ਕੇਂਦਰੀ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਮੰਤਰੀ ਪੰਜਾਬ, ਦਰਸ਼ਨ ਸਿੰਘ ਕੋਟਫੱਤਾ ਸਾਬਕਾ ਵਿਧਾਇਕ, ਭਾਈ ਅਮਰੀਕ ਸਿੰਘ ਕੋਟਸ਼ਮੀਰ ਅੰਤਰਿੰਗ ਕਮੇਟੀ ਮੈਂਬਰ ਮੈਂਬਰ, ਜ਼ਿਲ੍ਹਾ ਯੂਥ ਪ੍ਰਧਾਨ ਗੁਰਦੀਪ ਕੋਟਸ਼ਮੀਰ, ਸੁਖਬੀਰ ਸਿੰਘ ਚੱਠਾ, ਭਾਗ ਸਿੰਘ ਕਾਕਾ, ਸਰਪੰਚ ਬੇਅੰਤ ਕੌਰ ਗਾਟਵਾਲੀ, ਬਾਬੂ ਸਿੰਘ ਮਾਨ, ਰਾਮਪਾਲ ਮਲਕਾਣਾ, ਹਰਪਾਲ ਸਿੰਘ ਗਿੱਲ ਗਾਟਵਾਲੀ, ਮਨਦੀਪ ਸਿੰਘ, ਤਰਸੇਮ ਸਿੰਘ ਸਰਪੰਚ ਬਹਿਮਣ ਆਦਿ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Previous articleਫ਼ੌਜੀ ਕਾਰਵਾਈਆਂ ਦੇ ਸਿਆਸੀਕਰਨ ਤੋਂ ਸਾਬਕਾ ਜਲ ਸੈਨਾ ਮੁਖੀ ਖ਼ਫ਼ਾ
Next articleਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਨੌਂ ਮੈਂਬਰ ਨਾਮਜ਼ਦ