ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਐੱਨ ਐੱਸ ਐੱਸ ਕੋਆਰਡੀਨੇਟਰ ਡਾ ਪਰਮਜੀਤ ਕੌਰ ਕਾਮਰਸ ਵਿਭਾਗ ਦੀ ਦੇਖ ਰੇਖ ਹੇਠ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ । ਜਿਸ ਦਾ ਵਿਸ਼ਾ ਨਾਗਰਿਕਾਂ ਦੇ ਮੌਲਿਕ ਫ਼ਰਜ਼ ਅਤੇ ਕੋਵਿਡ -19 ਦਾ ਸਮਾਂ ਰੱਖਿਆ ਗਿਆ । ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਵਿਧਾਨ ਸਭਾ ਵਿਚ ਮੌਜੂਦ ਸੰਵਿਧਾਨ ਨੂੰ ਇਸ ਦਿਨ ਮਨਜ਼ੂਰੀ ਮਿਲੀ ਸੀ । ਭਾਰਤ ਦਾ ਸੰਵਿਧਾਨ ਦੁਨੀਆਂ ਦਾ ਸਭ ਤੋਂ ਵੱਡਾ ਲਿਖਿਆ ਗਿਆ ਸੰਵਿਧਾਨ ਹੈ । ਭਾਰਤ ਦਾ ਸੰਵਿਧਾਨ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਡਾ ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦਾ ਵੀ ਪ੍ਰਤੀਕ ਹੈ । ਕਿਉਂਕਿ ਉਨ੍ਹਾਂ ਦੀ ਸੰਵਿਧਾਨ ਬਣਾਉਣ ਵਿਚ ਵਿਸ਼ੇਸ਼ ਭੂਮਿਕਾ ਰਹੀ ਸੀ
HOME ਬੇਬੇ ਨਾਨਕੀ ਮਿਠੜਾ ਕਾਲਜ ਵਿੱਚ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ